ਪੰਜਾਬੀ ਯੂਨੀਵਰਸਿਟੀ ਵਿਖੇ ਗੁਲਦਾਉਦੀ ਪ੍ਰਦਰਸ਼ਨੀ ਲਗਾਈ
ਪਟਿਆਲਾ, 21 ਦਸੰਬਰ (ਮਧੂਸਾਰ ਬਿਊਰੋ)
ਪੰਜਾਬੀ ਯੂਨੀਵਰਸਿਟੀ ਵਿਖੇ ਅੱਠਵੀਂ ਗੁਲਦਾਉਦੀ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ ਜਿਸ ਦਾ ਉਦਘਾਟਨ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਵਲੋਂ ਕੀਤਾ ਗਿਆ।
ਇਸ ਸ਼ੋਅ ਵਿੱਚ ਵੱਖ-ਵੱਖ ਕੈਟਾਗਰੀਆਂ ਵਿੱਚ ਗੁਲਦਾਉਦੀ ਦੀ ਐਂਟਰੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪੰਜਾਬ ਹਾਰਟੀਕਲਚਰ ਵਿਭਾਗ, ਬਾਰਾਂਦਰੀ ਗਾਰਡਨ, ਪਟਿਆਲਾ, ਯੂਨੀਵਰਸਿਟੀ ਮਾਡਲ ਸਕੂਲ, ਬਾਟਨੀ ਵਿਭਾਗ, ਕੁਤਬਨਪੁਰ ਨਰਸਰੀ, ਨੈਸ਼ਨਲ ਨਰਸਰੀ, ਸਰਕਾਰੀ ਨਰਸਰੀ ਅਤੇ ਪ੍ਰਾਈਵੇਟ ਨਰਸਰੀਆਂ ਅਤੇ ਬਹੁਤ ਸਾਰੇ ਵਿਅਕਤੀਆਂ ਨੇ ਨਿਜੀ ਤੌਰ ਤੇ ਭਾਗ ਲਿਆ। ਡਾ. ਐਚ.ਐਸ. ਗਰੇਵਾਲ, ਪ੍ਰੋਫੈਸਰ ਫਲੋਰੀਕਲਚਰ, ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਡਾ. ਪਰਮਿੰਦਰ ਸਿੰਘ, ਪ੍ਰੋਫੈਸਰ ਫਲੋਰੀਕਲਚਰ, ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਪ੍ਰਤੀਯੋਗਤਾ ਵਿੱਚ ਆਈਆਂ ਹੋਈਆਂ ਐਂਟਰੀਆਂ ਦੀ ਜਜਿੰਗ ਕੀਤੀ ਗਈ। ਇਸ ਮੌਕੇ ਤੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਵਲੋਂ ਜੇਤੂਆਂ ਨੂੰ ਇਨਾਮ ਵੰਡੇ ਗਏ।
ਪ੍ਰਦਰਸ਼ਨੀ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਰੁਪਿੰਦਰ ਕੌਰ ਮਾਨ, ਉਪ ਮੰਡਲ ਇੰਜੀਨੀਅਰ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਹਾਰਟੀਕਲਚਰ ਵਿੰਗ ਵਲੋਂ ਗੁਲਦਾਉਦੀ ਦੀਆਂ ਵੱਖ-ਵੱਖ ਕਿਸਮਾਂ ਲਗਭਗ 2000 ਗਮਲਿਆਂ ਵਿੱਚ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਇਸ ਮੌਕੇ ਤੇ ਡਾ. ਗੁਰਨਾਮ ਸਿੰਘ, ਡੀਨ ਅਕਾਦਮਿਕ ਮਾਮਲੇ; ਡਾ. ਦੇਵਿੰਦਰ ਸਿੰਘ, ਰਜਿਸਟਰਾਰ; ਡਾ. ਜਗਜੀਤ ਕੌਰ, ਡਾ. ਅੰਮ੍ਰਿਤਪਾਲ ਕੌਰ ਅਤੇ ਸ੍ਰ. ਮਨਜੀਤ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ ਨੇ ਵੀ ਸਮਾਰੋਹ ਵਿੱਚ ਸ਼ਿਰਕਤ ਕੀਤੀ।

