ਵੋਟਰ ਜਾਗਰੂਕਤਾ ਐਸਵੀਈਈਪੀ ਪ੍ਰੋਗਰਾਮ ਤਹਿਤ ਮਹਿੰਦੀ ਅਤੇ ਪੋਸਟਰ ਮੁਕਾਬਲੇ
ਪਟਿਆਲਾ 22 ਦਸੰਬਰ (ਮਧੂਸਾਰ ਬਿਊਰੋ)
ਥਾਨਕ ਸਰਕਾਰੀ ਬਹੁਤਕਨੀਕੀ ਕਾਲਜ, ਲੜਕੀਆਂ, ਪਟਿਆਲਾ ਵਿਖੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਨਾਲ ਮਿਲ ਕੇ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਨੋਡਲ ਅਫਸਰ ਮੈਡਮ ਅਨੀਤਾ ਪ੍ਰੀਤ ਕੌਰ ਜੀ ਨੇ ਸ਼ਮੂਲੀਅਤ ਕੀਤੀ ਅਤੇ ਮੈਡਮ ਸ਼ਾਇਨਾ ਕਪੂਰ ਜ਼ਿਲ੍ਹਾ ਬਾਲ ਵਿਕਾਸ ਅਫਸਰ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਅੱਜ ਦੇ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਜੀ ਨੇ ਦੱਸਿਆ ਕਿ ਅੱਜ ਦੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਵੋਟਰ ਜਾਗਰੂਕਤਾ ਉੱਪਰ ਮਹਿੰਦੀ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਚੋਣ ਅੰਬੇਸਡਰ ਪ੍ਰੋ. ਗੁਰਬਖਸ਼ੀਸ਼ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੇ ਵੋਟ ਦੇ ਅਧਿਕਾਰ ਅਤੇ ਵੋਟ ਦੀ ਮਹੱਤਤਾ ਵਿਸ਼ੇ ਉੱਪਰ ਸੰਬੋਧਨ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨਸ਼ਾ ਰਹਿਤ, ਪੈਸਾ ਰਹਿਤ ਵੋਟਿੰਗ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮਹਿਮਾਨ ਅਨੀਤਾ ਪ੍ਰੀਤ ਵੱਲੋਂ ਔਰਤ ਵੋਟਰਾਂ ਅਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਚੋਣ ਨੋਡਲ ਅਡਸਰ ਨਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਕਾਲਜ ਵਿੱਚ ਇਸ ਵਾਰ 250 ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਗਈ ਅਤੇ ਉਨ੍ਹਾਂ ਦੇ ਵੋਟਰ ਪਹਿਚਾਨ ਪੱਤਰ ਵਿਦਿਆਰਥਣਾਂ ਨੇ ਪ੍ਰਾਪਤ ਕਰ ਲਏ ਹਨ। ਇਸ ਮੌਕੇ ਪੋਸਟਰ ਮੁਕਾਬਲੇ ਵਿੱਚ ਜੇਤੂ ਸਰਬਜੀਤ ਕੌਰ ਉਪ ਜੇਤੂ ਕਮਲ ਲਤਾ ਅਤੇ ਮਹਿੰਦੀ ਮੁਕਾਬਲੇ ਦੀ ਜੇਤੂ ਅੰਜਣਾਂ ਅਤੇ ਉਪ ਜੇਤੂ ਅਰਚਣਾ ਦਾ ਵੀ ਸਨਮਾਨ ਕੀਤਾ ਗਿਆ। ਸੰਸਥਾ ਵੱਲੋਂ ਮੈਡਮ ਅਨੀਤਾ ਪ੍ਰੀਤ ਜੀ ਅਤੇ ਮੈਡਮ ਸ਼ਾਇਨਾ ਕਪੂਰ ਜੀ ਦਾ ਸਨਮਾਨ ਵੀ ਕੀਤਾ ਗਿਆ।

