ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਜਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਕੀਤੇ ਪਾਠ
ਪਟਿਆਲਾ 22 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੂਝਾਰ ਸਿੰਘ ਜੀ ਸਮੇਤ ਚਮਕੌਰ ਸਾਹਿਬ ਦੀ ਗੜ੍ਹੀ ਵਿਖੇ ਸ਼ਹੀਦ ਹੋਏ ਸਿੰਘਾਂ-ਸਿੰਘਣੀਆਂ ਪ੍ਰਤੀ ਅਕੀਦਤ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਅਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆ।
ਇਸ ਮੌਕੇ ਸਮੂੰਹ ਸੰਗਤਾਂ ਨੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ। ਜਿਸ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ, ਸੰਸਥਾਵਾਂ ਦੇ ਵਿਦਿਆਰਥੀ, ਸਿੰਘ-ਸਭਾਵਾਂ, ਸਮਾਜਿਕ ਜਥੇਬੰਦੀਆਂ, ਸੰਪਰਦਾਵਾਂ, ਧਾਰਮਿਕ ਸੁਸਾਇਟੀਆਂ ਤੋਂ ਇਲਾਵਾ ਸਮੂੰਹ ਸੰਗਤਾਂ ਨੇ ਹਾਜ਼ਰੀ ਲਗਵਾਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਪੀਲ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਮੂੰਹ ਮੈਂਬਰ ਸਾਹਿਬਾਨਾਂ ਦੇ ਵਿਸੇਸ਼ ਉਪਰਾਲੇ ਨਾਲ ਸ਼ਹੀਦੀ ਦਿਹਾੜੇ ਮੌਕੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਇਸ ਉਪਰੰਤ ਸ਼ਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਭੇਟ ਕਰਨ ਲਈ ਪੰਥ ਦੀ ਚੜ੍ਹਦੀਕਲ੍ਹਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਕੀਤੀ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਏ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠਾਂ ਵਿਚ ਸਕੂਲ ਅਤੇ ਕਾਲਜ ਦੇ ਬੱਚਿਆਂ ਨੇ ਭਾਰੀ ਗਿਣਤੀ ਵਿਚ ਭਾਗ ਲਿਆ। ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਈਆਂ ਸਮੂੰਹ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਉ ਨੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਵਿੰਦਰ ਸਿੰਘ ਸਭਰਵਾਲ, ਜਥੇਦਾਰ ਲਾਭ ਸਿੰਘ ਦੇਵੀਨਗਰ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਥੇਦਾਰ ਇੰਦਰਮੋਹਨ ਸਿੰਘ ਬਜਾਜ, ਮੇਅਰ ਅਮਰਿੰਦਰ ਸਿੰਘ ਬਜਾਜ, ਬੀਬੀ ਕਮਲੇਸ਼ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਮਾਰਕਿਟ ਕਮੇਟੀ ਦੇ ਚੇਅਰਮੈਨ ਨਰਦੇਵ ਸਿੰਘ ਆਕੜੀ, ਸਮਸ਼ੇਰ ਸਿੰਘ ਬਡੂੰਗਰ, ਬਲਵਿੰਦਰ ਸਿੰਘ ਦੌਣਕਲ੍ਹਾਂ, ਕੁਲਵਿੰਦਰ ਸਿੰਘ ਵਿੱਕੀ ਰਿਵਾਜ, ਵਧੀਕ ਮੈਨੇਜਰ ਰਾਜਿੰਦਰ ਸਿੰਘ, ਵਧੀਕ ਮੈਨੇਜਰ ਕਰਨੈਲ ਸਿੰਘ, ਇੰਚਾਰਜ ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਚਲੇਲਾ, ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰਸੀਪਲ ਰਮਨਜੀਤ ਕੌਰ, ਪ੍ਰਿੰਸੀਪਲ ਰਾਜਿੰਦਰ ਕੌਰ ਤੋਂ ਇਲਾਵਾ ਹਜਾਰਾਂ ਦੀ ਗਿਣਤੀ ਵਿਚ ਸਮੂੰਹ ਸੰਗਤਾਂ ਹਾਜ਼ਰ ਸਨ।

