ਪਟਿਆਲਾ

ਹਲਕਾ ਦਿਹਾਤੀ ਦੇ ਲੋਕ ਆਪ ਪਾਰਟੀ ਦੀਆਂ ਉਕਸਾਊ ਗੱਲਾਂ ‘ਚ ਨਾ ਆਉਣ : ਮਨਜੋਤ ਸਿੰਘ ਚਹਿਲ

ਸਤਬੀਰ ਸਿੰਘ ਖੱਟੜਾ ਦੇ ਯਤਨਾਂ ਸਦਕਾ ਹਲਕਾ ਦਿਹਾਤੀ ‘ਚ ਆਈ ਵਿਕਾਸ ਦੀ ਹਨੇਰੀ
ਪਟਿਆਲਾ (ਮਧੂਸਾਰ ਬਿਊਰੋ) ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਮਨਜੋਤ ਸਿੰਘ ਨੇ ਕਿਹਾ ਕਿ ਦਿਹਾਤੀ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਉਕਾਸੂ ਗੱਲਾਂ ‘ਚ ਨਾ ਆਉਣ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੇ ਆਗੂ ਲੋਕਾਂ ‘ਚ ਭੰਬਲਭੂਸਾ ਪੈਦਾ ਕਰਨ ਵਾਲੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਗੂ ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕਰਨਾ ਚਾਹੁੰਦਾ, ਜੋ ਸਿਰਫ ਮਹਿਜ਼ ਸੁਪਨੇ ਤੋਂ ਵੱਧ ਕੁਝ ਵੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਲੋਕਾਂ ‘ਚ ਰਹਿ ਕੇ ਹਰ ਸਮੱਸਿਆਵਾਂ ਦਾ ਹੱਲ ਕੀਤਾ, ਜੋ ਅੱਜ ਤੱਕ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਵੀ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲੋਕ ਬੇਹੱਦ ਖੁਸ਼ਹਾਲ ਹਨ ਕਿਉਂਕਿ ਅਕਾਲੀ ਦਲ ਨੇ 9 ਸਾਲਾਂ ਦੇ ਕਾਰਜਕਾਲ ‘ਚ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਅਜੇ ਸਾਰੀਆਂ ਬੁਨਿਆਦੀ ਸਹੂਲਤਾਂ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸਤਬੀਰ ਸਿੰਘ ਖੱਟੜਾ ਦੀ ਜਿੱਤ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਦੇ ਯਤਨਾਂ ਦਾ ਹਲਕਾ ਦਿਹਾਤੀ ਦੇ ਪਿੰਡਾਂ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮਿਲੀਆਂ, ਜਿਸ ਨਾਲ ਹਲਕਾ ਦਿਹਾਤੀ ‘ਚ ਵਿਕਾਸ ਦੀ ਹਨੇਰੀ ਝੁੱਲ ਰਹੀ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਦੇ ਲੋਕ ਅੱਜ ਸਤਬੀਰ ਖੱਟੜਾ ਨੂੰ ਵਿਧਾਇਕ ਵਜੋਂ ਦੇਖ ਰਹੇ ਹਨ, ਜਿਨਾਂ ਦੇ ਜਿੱਤ ਨਿਸ਼ਚਿਤ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਨੂੰ ਮਿਲੀ ਗ੍ਰਾਂਟ ਨਾਲ ਗਲੀਆਂ, ਨਾਲੀਆਂ, ਫਿਰਨੀਆਂ, ਸੜਕਾਂ ਦਾ ਜਾਲ ਵਿਛਾਇਆ ਗਿਆ। ਅੱਜ ਹਰ ਵਰਗ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਰਿਹਾ ਅਤੇ ਕਿਸੇ ਵੀ ਵਿਅਕਤੀ ਨੂੰ ਸਰਕਾਰ ਦੀ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਮਨਜੋਤ ਸਿੰਘ ਚਹਿਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਰ ਵਰਗ ਨੂੰ ਉਚਾ ਚੁੱਕਣ ਨਾਲ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਅੱਜ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਵਿਖਾਈ ਦੇ ਰਹੇ ਹਨ।

Leave a Reply

Your email address will not be published. Required fields are marked *