ਹਲਕਾ ਦਿਹਾਤੀ ਦਾ ਵਿਕਾਸ ਤੇ ਲੋਕਾਂ ਦੇ ਕੰਮਾਂ ਨੂੰ ਹਮੇਸ਼ਾ ਪਹਿਲ ਹੀ ਮਿਲੇਗੀ : ਸਤਬੀਰ ਖੱਟੜਾ
ਤੜਕਸਾਰ ਲੋਕ ਦਰਬਾਰ ਲਗਾ ਕੇ ਕੀਤਾ ਸਮੱਸਿਆਵਾਂ ਦਾ ਨਿਪਟਾਰਾ
ਪਟਿਆਲਾ (ਮਧੂਸਾਰ ਬਿਊਰੋ) ਹਲਕਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ ਨੇ ਕਿਹਾ ਕਿ ਮੇਰਾ ਇਕੋ ਇਕ ਨਿਸ਼ਾਨਾ ਹਲਕਾ ਦਿਹਾਤੀ ਦਾ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਮੇਰੀ ਪਹਿਲ ਰਹੇਗੀ। ਇਹ ਪ੍ਰਗਟਾਵਾ ਸਤਬੀਰ ਸਿੰਘ ਖੱਟੜਾ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਇੰਚਾਰਜ ਅਤੇ ਪਾਰਟੀ ਉਮੀਦਵਾਰ ਬਣਾ ਕੇ ਲੋਕਾਂ ‘ਚ ਭੇਜਿਆ, ਜਿਸ ਕਾਰਨ ਮੇਰੀ ਭੂਮਿਕਾ ਇਹੋ ਹੈ ਕਿ ਕੋਈ ਵਿਅਕਤੀ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਨਿਸ਼ਾਨਾ ਵਿਕਾਸ ਰਿਹਾ, ਜਿਸ ਕਾਰਨ ਉਨ੍ਹਾਂ ਸੂਬੇ ਭਰ ‘ਚ ਸ਼ਹਿਰੀ ਅਤੇ ਦਿਹਾਤੀ ਖੇਤਰ ‘ਚ ਗ੍ਰਾਂਟਾਂ ਦੀ ਝੜੀ ਲਗਾਈ ਹੋਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈਆਂ ਯੋਜਨਾਵਾਂ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਅੱਜ ਲੋਕ ਪੈਨਸ਼ਨ ਸਕੀਮ, ਸ਼ਗਨ ਸਕੀਮ, ਗੈਸ ਕੁਨੈਕਸ਼ਨ, ਆਟਾ ਦਾਲ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਲੋਕਾਂ ਦਾ ਮਸੀਹਾ ਬਣ ਕੇ ਕੰਮ ਕੀਤਾ ਅਤੇ ਹਰ ਵਿਅਕਤੀ ਨੂੰ ਵਿਕਾਸ ਦੇ ਆਧਾਰ ‘ਤੇ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਹਲਕਾ ਦਿਹਾਤੀ ‘ਚ ਹੋਰ ਵੀ ਬੇਹਰਤੀਨ ਵਿਕਾਸ ਲਈ ਸਾਨੂੰ ਮੁੜ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਲਿਆਉਣ ‘ਚ ਕੋਈ ਕਸਰ ਨਹੀਂ ਛੱਡਣੀ ਚਾਹੀਦੀ।

