ਪੰਜਾਬ

ਪੰਜਾਬ ਸਰਕਾਰ ਵੱਲੋਂ ਦੋ ਨਵੇਂ ਰਾਜ ਸੂਚਨਾ ਕਮਿਸ਼ਨਰ ਨਿਯੁਕਤ

ਮੁੱਖ ਸੂਚਨਾ ਕਮਿਸ਼ਨਰ ਐਸ ਚੰਨੀ ਨੇ ਨਵੇਂ ਕਮਿਸ਼ਨਰਾਂ ਨੂੰ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ
ਚੰਡੀਗੜ੍ਹ, 23 ਦਸੰਬਰ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੇ ਹੇਮ ਇੰਦਰ ਸਿੰਘ ਅਤੇ ਅਵਤਾਰ ਸਿੰਘ ਕਲੇਰ ਨੂੰ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਨਿਯੁਕਤ ਕੀਤਾ ਹੈ। ਇਨ੍ਹਾਂ ਨਵੇਂ ਨਿਯੁਕਤ ਕੀਤੇ ਗਏ ਰਾਜ ਸੂਚਨਾ ਕਮਿਸ਼ਨਰਾਂ ਨੂੰ ਮੁੱਖ ਸੂਚਨਾ ਕਮਿਸ਼ਨਰ ਐਸ ਐਸ ਚੰਨੀ ਨੇ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਅੱਜ ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਖੇ ਅਯ’ਜਿਤ ਕੀਤਾ ਗਿਆ। ਇਸ ਮੌਕੇ ਮਾਲ ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਸ. ਬਿਕਰਮ ਸਿੰਘ ਮਜੀਠਿਆ ਵਿਸ਼ੇਸ ਤੋਰ ‘ਤੇ ਹਾਜ਼ਰ ਸਨ।

ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿਤੀ ਗਈ। ਉਹਨਾਂ ਦਸਿਆ ਕਿ ਸ੍ਰੀ ਹੇਮ ਇੰਦਰ ਸਿੰਘ ਅਤੇ ਸ੍ਰੀ ਅਵਤਾਰ ਸਿੰਘ ਕਲੇਰ ਦੀ ਨਿਯੁਕਤੀ ਨਾਲ ਰਾਜ ਸੂਚਨਾ ਕਮਿਸ਼ਨ ਵਿੱਚ ਹੁਣ ਰਾਜ ਸੂਚਨਾ ਕਮਿਸ਼ਨਰਾਂ ਦੀ ਗਿਣਤੀ 10 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ‘ਤੇ ਸ੍ਰੀ ਐਸ ਐਸ ਚੰਨੀ ਨਿਯੁਕਤ ਹਨ। ਸਮਾਗਮ ਵਿਚ ਹੋਰਨਾਂ ਵਿਸ਼ੇਸ਼ ਸਖਸ਼ੀਅਤਾਂ ਤੋਂ ਇਲਾਵਾ ਨਵੇਂ ਨਿਯੁਕਤ ਹੋਏ ਰਾਜ ਸੂਚਨਾ ਕਮਿਸ਼ਨਰਾਂ ਦੇ ਪਰਿਵਾਰਿਕ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *