ਪਟਿਆਲਾ

ਪਟਿਆਲਾ ਸ਼ੋਸ਼ਲਲਾਈਟ ਕਲੱਬ ਨੇ ਕ੍ਰਿਸਮਿਸ ਅਤੇ ਨਵੇਂ ਸਾਲ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ

ਕਲੱਬ ਦੇ ਮੈਂਬਰਾਂ ਨੇ ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਸਾਰਿਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਪਟਿਆਲਾ ਸ਼ੋਸ਼ਲਲਾਈਟ ਕਲੱਬ ਵੱਲੋਂ ਕ੍ਰਿਸਮਿਸ-ਡੇ ਅਤੇ ਨਵੇਂ ਸਾਲ ਨੂੰ ਸਮਰਪਿਤ ਸਮਾਗਮ ਹੋਟਲ ਇਕਬਾਲ-ਇਨ ‘ਚ ਆਯੋਜਨ ਕੀਤਾ ਗਿਆ। ਸਮਾਗਮ ਦੀ ਅਗਵਾਈ ਅਨੂ ਜੁਨੇਜਾ, ਨੀਰੂ ਕਥੂਰੀਆ ਅਤੇ ਕੋਮਲ ਸਹਿਗਲ ਨੇ ਕੀਤੀ। ਸਮਾਗਮ ਦੌਰਾਨ ਮਹਿਲਾਵਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ, ਜਿਨਾਂ ਨੇ ਕ੍ਰਿਸਮਿਸ ਡਰੈਸਾਂ ਪਹਿਨਈਆਂ ਹੋਈਆਂ ਸਨ ਅਤੇ ਬੱਚਿਆਂ ਨੇ ਰੰਗ-ਬਿਰੰਗੇ ਕੱਪੜੇ ਪਹਿਨੇ ਹੋਏ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਅਨੂ ਜੁਨੇਜਾ ਨੇ ਦੱਸਿਆ ਕਿ ਸਮਾਗਮ ਕਰਵਾਉਣ ਦਾ ਮੰਤਵ ਕ੍ਰਿਸਮਿਸ ਦਾ ਤਿਉਹਾਰ ਅਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਸ਼ੁਭਕਾਮਨਾਵਾਂ ਦੇਣਾ ਸੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਬੱਚਿਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ। ਬੱਚਿਆਂ ਨੇ ਗੀਤ, ਚੁਟਕਲੇ ਤੋਂ ਇਲਾਵਾ ਡਾਂਸ ਪ੍ਰਤੀਯੋਗਤਾ ਵਿਚ ਭਾਗ ਲਿਆ। ਇਸ ਦੌਰਾਨ ਬੇਹਰਤੀਨ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੇ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕੀਤਾ, ਜਿਨਾਂ ਨੂੰ ਕਲੱਬ ਦੇ ਮੈਂਬਰਾਂ ਨੇ ਤੋਹਫੇ ਦੇ ਕੇ ਸਨਮਾਨਤ ਕੀਤਾ।
ਬੱਚਿਆਂ ਨੇ ਕ੍ਰਿਸਮਿਸ ਨਾਲ ਸਬੰਧਤ ਕਵਿਤਾਵਾਂ ਸੁਣਾਈਆਂ ਅਤੇ ਨਵੇਂ ਸਾਲ ਦੀ ਆਮਦ ਨੂੰ ਨਿਵੇਕਲੇ ਢੰਗ ਨਾਲ ਜੀ ਆਇਆ ਕਿਹਾ।
ਇਸ ਦੌਰਾਨ ਅਨੂ ਜੁਨੇਜਾ ਨੇ ਕਿਹਾ ਕਿ ਨਵੇਂ ਸਾਲ ਦੀ ਆਮਦ ‘ਤੇ ਕਲੱਬ ਵੱਲੋਂ ਅਸੀਂ ਸਮੁੱਚੇ ਪਟਿਆਲਾ ਨਿਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹਾਂ ਅਤੇ ਪ੍ਰਮਾਤਮਾ ਅੱਗੇ ਦੁਆ ਕਰਦੇ ਹਾਂ ਕਿ ਹਮੇਸ਼ਾ ਦੁਨੀਆ ਭਰ ‘ਚ ਪਟਿਆਲਾ ਸ਼ਹਿਰ ਚਮਕਦੇ ਤਾਰਿਆਂ ਵਾਂਗ ਚਮਕਦਾ ਰਹੇ। ਉਨ੍ਹਾਂ ਇਹ ਵੀ ਦੱਸਿਆ ਕਿ ਕ੍ਰਿਸਮਿਸ ਦਾ ਤਿਉਹਾਰ ਯਸੂ ਮਸੀਹ ਜੀ ਨਾਲ ਸਬੰਧਤ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀ ਪ੍ਰੇਰਨਾ ਦਾ ਧਾਰਨੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਉਨ੍ਹਾਂ ਵੱਲੋਂ ਦਰਸਾਏ ਮਾਰਗ ‘ਤੇ ਚੱਲੀਏ ਤਾਂ ਹਰ ਵਿਅਕਤੀ ਆਪਣੇ ਜੀਵਨ ਨੂੰ ਸਫਲਾ ਬਣਾ ਸਕਦੇ ਹਾਂ।

Leave a Reply

Your email address will not be published. Required fields are marked *