ਪਟਿਆਲਾ

ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸੈਫਦੀਪੁਰ ਨੂੰ ਮੈਂਬਰ ਪਾਰਲੀਮੈਂਟ ਪ੍ਰੋ. ਚੰਦੂਮਾਜਰਾ ਨੇ ਕੀਤਾ ਸਨਮਾਨਤ

ਪਟਿਆਲਾ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਮਾਰਕੀਟ ਕਮੇਟੀ ਪਟਿਆਲਾ ਦੇ ਨਿਯੁਕਤ ਕੀਤੇ ਗਏ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਸੈਫਦੀਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਨਮਾਨਤ ਕੀਤਾ।

ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭੁਪਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਲਈ ਤਨਦੇਹੀ ਨਾਲ ਕੰਮ ਕੀਤਾ ਹੈ,ਲਿਹਾਜਾ ਪਾਰਟੀ ਨੇ ਉਹਨਾਂ ਨੂੰ ਇੱਕ ਵੱਡੀ ਜਿੰਮੇਵਾਰੀ ਸੌਂਪੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਅਜਿਹੀ ਪਾਰਟੀ ਹੈ,ਜਿਹੜੀ ਆਪਣੇ ਵਰਕਰਾਂ ਅਤੇ ਅਗੂਆਂ ਨੂੰ ਹਮੇਸ਼ਾਂ ਹੀ ਮਾਣ ਸਨਮਾਨ ਦਿੰਦੀ ਹੈ। ਇਸ ਮੌਕੇ ਭੁਪਿੰਦਰ ਸਿੰਘ ਸੈਫਦੀਪੁਰ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਹਨ੍ਹਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹਲਕਾ ਸਨੌਰ ਦੇ ਇੰਚਾਰਜ਼ ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਐਡਵੋਕੇਟ ਕੁੰਦਨ ਸਿੰਘ ਨਾਗਰਾ, ਐਡਵੋਕੇਟ ਮੂਸਾ ਖਾਨ, ਯੂਥ ਅਕਾਲੀ ਦਲ ਦੇ ਕ੍ਰਿਸ਼ਚਨ ਵਿੰਗ ਦੇ ਪ੍ਰਧਾਨ ਮੁਕੇਸ਼ ਮਸੀਹ, ਛੱਜੂ ਰਾਮ ਸੋਫਤ ਅਤੇ ਕ੍ਰਿਸ਼ਨ ਸਨੌਰ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।

Leave a Reply

Your email address will not be published. Required fields are marked *