ਪੰਜਾਬ

ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਸਾਲ 2017 ਦਾ ਕਲੰਡਰ ਜਾਰੀ

ਚੰਡੀਗੜ੍ਹ, 31ਦਸੰਬਰ (ਮਧੂਸਾਰ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼ਾਮ ਆਪਣੇ ਨਿਵਾਸ ਸਥਾਨ ‘ਤੇ ਸਾਲ -2017 ਦਾ ਪੰਜਾਬ ਸਰਕਾਰ ਦਾ ਕਲੰਡਰ ਜਾਰੀ ਕਰ ਦਿੱਤਾ ਹੈ।

ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਏਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਕਲੰਡਰ ਦਾ ਲੇ-ਆਊਟ ਅਤੇ ਡਿਜ਼ਾਇਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਤਿਆਰ ਕੀਤਾ ਹੈ ਅਤੇ ਇਸ ਨੂੰ ਕੰਟਰੋਲਰ ਛਪਾਈ ਅਤੇ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।
ਬੁਲਾਰੇ ਅਨੁਸਾਰ ਨਵੇਂ ਸਾਲ ਦਾ ਇਹ ਕਲੰਡਰ ਪੰਜਾਬ ਦੀ ਸ਼ਾਨਦਾਰ ਵਿਰਾਸਤ ਅਤੇ ਅਮੀਰ ਸਭਿਆਚਾਰ ‘ਤੇ ਕੇਂਦਰਤ ਹੈ ਅਤੇ ਇਸ ‘ਤੇ ਛੇ ਰੰਗਦਾਰ ਤਸਵੀਰਾਂ ਛਾਪੀਆਂ ਗਈਆਂ ਹਨ ਜਿਨ੍ਹਾਂ ਵਿੱਚ ਐਂਟਰਸ ਪਲਾਜ਼ਾ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ, ਸ੍ਰੀ ਦੁਰਗਿਆਨਾ ਮੰਦਰ, ਅੰਮ੍ਰਿਤਸਰ, ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ, ਗੁਰੂ ਰਵੀਦਾਸ ਯਾਦਗਾਰ ਖੁਰਾਲਗੜ੍ਹ (ਹੁਸ਼ਿਆਰਪੁਰ) ਅਤੇ ਹੈਰੀਟੇਜ ਸਟਰੀਟ ਅੰਮ੍ਰਿਤਸਰ ਸ਼ਾਮਲ ਹਨ।
ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਕੈਬਨਿਟ ਮੰਤਰੀ ਸ. ਅਦੇਸ਼ ਪ੍ਰਤਾਪ ਸਿੰਘ ਕੈਰੋਂ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਕੇ.ਜੇ.ਐਸ. ਚੀਮਾ ਤੇ ਡਾ. ਐਸ. ਕਰੁਣਾ ਰਾਜੂ, ਸੰਯੁਕਤ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਕੁਮਾਰ ਅਮਿਤ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਡਾ. ਸੇਨੂੰ ਦੁੱਗਲ ਸ਼ਾਮਲ ਸਨ।

Leave a Reply

Your email address will not be published. Required fields are marked *