ਪਟਿਆਲਾ

ਮਰੀਜਾਂ ਅਤੇ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ ਸੋਬੰਧੀ ਚੁੱਕੀ ਸਹੁੰ

ਪਟਿਆਲਾ, 2 ਜਨਵਰੀ (ਮਧੂਸਾਰ ਬਿਊਰੋ )
ਦਫਤਰਾ ਵਿੱਚ ਕੰਮ ਕਾਜ ਲਈ ਆਏ ਲੋਕਾਂ ਅਤੇ ਹਸਪਤਾਲਾਂ ਵਿੱਚ ਮਰੀਜਾਂ ਪ੍ਰਤੀ ਚੰਗਾ ਵਿਵਹਾਰ ਕਰਨ ਸਬੰਧੀ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਿਵਲ ਸਰਜਨ ਦਫਤਰ ਵਿਖੇ ਚੰਗਾ ਵਿਵਹਾਰ ਕਰਨ ਸਬੰਧੀ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਿਵਲ ਸਰਜਨ ਡਾ. ਬਲਵਿੰਦਰ ਸਿੰਘ ਵੱਲੋਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੁੰ ਸਹੁੰ ਚੁਕਾਈ ਗਈ।

ਇਸ ਮੌਕੇ ਸਮੂਹ ਸਟਾਫ ਨੇ ਸਹੁੰ ਚੁੱਕੀ ਕਿ ਉਹ ਆਪਣੇ ਦਫਤਰ ਵਿੱਚ ਕੰਮ ਕਰਵਾਉਣ ਲਈ ਲਆਉਣ ਵਾਲੇ ਲੋਕਾਂ ਪ੍ਰਤੀ ਚੰਗਾ ਵਤੀਰਾ ਰੱਖਣਗੇ ਅਤੇ ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਸਹੀ ਅਤੇ ਸਵੱਸਥ ਜਵਾਬ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਮਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕਰਨਗੇ। ਸਟਾਫ ਵੱਲੋਂ ਇਹ ਵੀ ਸਹੁੰ ਚੁੱਕੀ ਗਈ ਕਿ ਉਹ ਸਰਕਾਰ ਦੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਅਧੀਨ ਆਉਂਦੇ ਸਾਰੀਆਂ ਸਿਹਤ ਸੰਸਥਾਵਾਂ/ਹਸਪਤਾਲਾਂ ਵਿੱਚ ਵੀ ਅੱਜ ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਹਸਪਤਾਲ ਵਿੱਚ ਇਲਾਜ਼ ਕਰਵਾਉਣ ਆਏ ਮਰੀਜ਼ਾਂ ਨਾਲ ਚੰਗਾ ਵਿਵਹਾਰ ਕਰਨ ਸਬੰਧੀ ਵੀ ਸਹੁੰ ਚੁਕਾਈ ਗਈ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਮਿੰਦਰ ਕੌਰ, ਜਿਲ੍ਹਾ ਟੀਕਾਕਰਣ ਅਫਸਰ ਡਾ. ਸੁਧਾ ਗਰੋਵਰ, ਸਹਾਇਕ ਸਿਹਤ ਅਫਸਰ ਡਾ. ਮਲਕੀਤ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਅਤੇ ਸ੍ਰੀਮਤੀ ਜਸਜੀਤ ਕੌਰ , ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਅਮਰਜੀਤ ਸਿੰਘ ਸਮੇਤ ਦਫਤਰ ਦਾ ਸਮੂਹ ਸਟਾਫ ਹਾਜ਼ਰ ਸੀ।

Leave a Reply

Your email address will not be published. Required fields are marked *