ਪੰਜਾਬ

ਮੁੱਖ ਮੰਤਰੀ ਵੱਲੋਂ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਵਿਚ ਨਿਯੁਕਤੀਆਂ ਨੂੰ ਪ੍ਰਵਾਨਗੀ

ਡਾ. ਸ਼ਸ਼ੀ ਕਾਂਤਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ
ਚੰਡੀਗੜ੍ਹ, 3 ਜਨਵਰੀ (ਮਧੂਸਾਰ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਵੱਖ ਵੱਖ ਬੋਰਡਾਂ ਅਤੇ ਕਮਿਸ਼ਨਾਂ ਵਿਚ ਸੀਨੀਅਰ ਵਾਈਸ ਚੇਅਰਪਰਸਨ ਅਤੇ ਡਾਇਰੈਕਟਰ/ਮੈਂਬਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਇਸ ਸਬੰਧੀ ਫਾਈਲ ‘ਤੇ ਅੱਜ ਦੁਪਹਿਰ ਸਹੀ ਪਾ ਦਿੱਤੀ ਹੈ।
ਬੁਲਾਰੇ ਨੇ ਦੱਸਿਆ ਕਿ ਡਾ. ਸ਼ਸ਼ੀ ਕਾਂਤਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸੀਨੀਅਰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਗੁਰਮੀਤ ਸਿੰਘ ਜੌੜਾ, ਸ੍ਰੀ ਰਾਜ ਕੁਮਾਰ ਅਤੇ ਬੀਬੀ ਸ਼ਬਾਨਾ ਬੇਗਮ ਨੂੰ ਕ੍ਰਮਵਾਰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ, ਮਸੀਹ ਭਲਾਈ ਬੋਰਡ ਅਤੇ ਪੰਜਾਬ ਮੁਸਲਿਮ ਭਲਾਈ ਤੇ ਵਿਕਾਸ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ੍ਰੀ ਰਾਜ ਕਪੂਰ ਨੂੰ ਦਲਿਤ ਵਿਕਾਸ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਨਿਯੁਕਤੀਆਂ ਸਬੰਧੀ ਰਸਮੀ ਹੁਕਮ ਜਲਦ ਹੀ ਸਬੰਧਤ ਵਿਭਾਗਾਂ ਵਲੋਂ ਜਾਰੀ ਕੀਤੇ ਜਾਣਗੇ।

Leave a Reply

Your email address will not be published. Required fields are marked *