ਰਵਿੰਦਰ ਸਿੰਘ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਨਿਯੁਕਤ
ਰਵਿੰਦਰ ਵਰਮਾ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਅਤੇ ਤੇਜਿੰਦਰਪਾਲ ਸਿੰਘ ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਮੈਂਬਰ ਨਿਯੁਕਤ
ਚੰਡੀਗੜ੍ਹ, 3 ਜਨਵਰੀ (ਮਧੂਸਾਰ ਬਿਊਰੋ)
ਪੰਜਾਬ ਸਰਕਾਰ ਨੇ ਅੱਜ ਸ੍ਰੀ ਰਵਿੰਦਰ ਸਿੰਘ ਆਈ.ਏ.ਐਸ. (ਸੇਵਾ-ਮੁਕਤ) ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦਾ ਮੈਨੇਜਿੰਗ ਡਾਇਰੈਕਟਰ ਅਤੇ ਸ੍ਰੀ ਰਵਿੰਦਰ ਵਰਮਾ ਨੂੰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ।
ਇਸੇ ਤਰ੍ਹਾਂ ਸੂਬਾ ਸਰਕਾਰ ਨੇ ਸ੍ਰੀ ਤੇਜਿੰਦਰਪਾਲ ਸਿੰਘ ਮੁਖੀ ਨੂੰ ਨਗਰ ਸੁਧਾਰ ਟਰੱਸਟ, ਲੁਧਿਆਣਾ ਦਾ ਮੈਂਬਰ ਨਿਯੁਕਤ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇਨ੍ਹਾਂ ਨਿਯੁਕਤੀਆਂ ਸਬੰਧੀ ਫਾਈਲ ‘ਤੇ ਸਹੀ ਪਾ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀ ਰਵਿੰਦਰ ਸਿੰਘ ਨੂੰ ਸੜਕੀ ਆਵਾਜਾਈ ਖੇਤਰ ਖਾਸ ਕਰਕੇ ਪੀ.ਆਰ.ਟੀ.ਸੀ. ਦਾ ਵਿਸ਼ਾਲ ਤਜਰਬਾ ਤੇ ਮੁਹਾਰਤ ਹੋਣ ਦੇ ਮੱਦੇਨਜ਼ਰ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨਿਯੁਕਤੀਆਂ ਬਾਰੇ ਰਸਮੀ ਹੁਕਮ ਸਬੰਧਤ ਵਿਭਾਗਾਂ ਵੱਲੋਂ ਛੇਤੀ ਜਾਰੀ ਕੀਤੇ ਜਾਣਗੇ।

