ਪੰਜਾਬ

ਕਾਂਗਰਸੀ ਆਗੂ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ, 4 ਜਨਵਰੀ (ਮਧੂਸਾਰ ਬਿਊਰੋ)
ਪ੍ਰਮੁੱਖ ਯੂਥ ਕਾਂਗਰਸੀ ਆਗੂ ਅਤੇ ਜਨਰਲ ਸਕੱਤਰ (ਲੋਕ ਸਭਾ ਹਲਕਾ, ਫਤਹਿਗੜ੍ਹ ਸਾਹਿਬ) ਰੁਪਿੰਦਰ ਸਿੰਘ ਹੈਪੀ, ਬਲਾਕ ਸਮਿਤੀ ਮੈਂਬਰ ਲਖਵਿੰਦਰ ਸਿੰਘ, ਬਲਾਕ ਸਮਿਤੀ ਮੈਂਬਰ ਸਰਵਨਜੀਤ ਕੌਰ, ਇੰਦਰਪ੍ਰੀਤ ਢਿੱਲੋ ਅਤੇ ਜਸਵਿੰਦਰ ਸਿੰਘ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਅਤੇ ਬੱਸੀ ਪਠਾਣਾ ਤੋਂ ਪਾਰਟੀ ਉਮੀਦਵਾਰ ਸੰਤੋਖ ਸਿੰਘ ਸਲਾਨਾ ਦੀ ਮੌਜੂਦਗੀ ‘ਚ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਕਾਂਗਰਸ ਨੂੰ ਲਗਾਤਾਰ ਦੋ ਵਾਰੀ ਨਕਾਰਿਆ ਜਾ ਚੁੱਕਿਆ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਹੁਣ ਕਾਂਗਰਸ ਵਿੱਚ ਭਰੋਸਾ ਨਹੀਂ ਰਿਹਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਨਾਂ ਸਾਰੇ ਆਗੂਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਰੁਪਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕ ਮਜਬੂਤ ਲਹਿਰ ਚੱਲ ਰਹੀ ਹੈ ਅਤੇ ਨੌਜਵਾਨਾਂ ਵੱਲੋਂ ਇਨਕਲਾਬ ਦਾ ਹਿੱਸਾ ਬਣਨ ਲਈ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਕਾਂਗਰਸ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਗੈਰ-ਸਿਆਸੀ ਪਿਛੋਕੜ ਵਾਲੇ ਨੌਜਵਾਨਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ, ਪਰ ਕਾਂਗਰਸ ਨੇ ਆਪਣੇ ਵਾਅਦੇ ਦੇ ਉਲਟ ਕੰਮ ਕੀਤਾ।

Leave a Reply

Your email address will not be published. Required fields are marked *