ਪੁਸਤਕ ‘ਗੁਰੂ ਗੋਬਿੰਦ ਸਿੰਘ ਜੀ ਅਤੇ ਬਿਹਾਰ ਦੀ ਸਿੱਖ ਸਿਆਸਤ’ ਲੋਕ
ਅੰਮ੍ਰਿਤਸਰ : 4 ਜਨਵਰੀ (ਮਧੂਸਾਰ ਬਿਊਰੋ)
ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਵਿਦਵਾਨ ਡਾ: ਪਰਮਵੀਰ ਸਿੰਘ ਦੀ ਪੁਸਤਕ ‘ਗੁਰੂ ਗੋਬਿੰਦ ਸਿੰਘ ਜੀ ਅਤੇ ਬਿਹਾਰ ਦੀ ਸਿੱਖ ਸਿਆਸਤ’ ਲੋਕ ਅਰਪਣ ਕੀਤੀ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਵਿਖੇ ਰੱਖੇ ਗਏ ਸੈਮੀਨਾਰ ਵਿੱਚ ਬੋਲਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਜੀ ਧਰਮ ਅਤੇ ਸਦਾਚਾਰ ਦੇ ਮਾਰਗ ‘ਤੇ ਚੱਲਣ ਵਾਲਿਆਂ ਲਈ ਸਦੀਵੀ ਪ੍ਰੇਰਨਾ ਸਰੋਤ ਹਨ। ਇਤਿਹਾਸ ਦੇ ਪੰਨਿਆਂ ‘ਤੇ ਇਨ੍ਹਾਂ ਨੂੰ ਦਸਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ, ਯੁਗ ਪੁਰਸ਼, ਮਹਾਨ ਵਿਦਵਾਨ, ਸੰਤ-ਸਿਪਾਹੀ, ਬਾਦਸ਼ਾਹ ਦਰਵੇਸ਼ ਆਦਿ ਵਿਸ਼ੇਸ਼ਣਾਂ ਸਹਿਤ ਯਾਦ ਕੀਤਾ ਜਾਂਦਾ ਹੈ। ਗੁਰੂ ਜੀ ਨੇ ਸਮਾਜ ਵਿਚ ਪੈਦਾ ਹੋਈ ਬਦੀ ਦੀ ਭਾਵਨਾ ਨੁੰ ਦੂਰ ਕਰਕੇ ਸਚਾਈ ਅਤੇ ਪਰਉਪਕਾਰ ਦੀ ਭਾਵਨਾ ਨੁੰ ਪ੍ਰਫੁਲਿਤ ਕੀਤਾ ਹੈ। ਗੁਰੂ ਜੀ ਨੇ ਲੋਕਾਈ ‘ਤੇ ਹੋ ਰਹੇ ਜਬਰ ਅਤੇ ਜ਼ੁਲਮ ਨੁੰ ਠੱਲ੍ਹ ਪਾ ਕੇ ਸਮਾਜ ਵਿਚ ਪ੍ਰੇਮ ਅਤੇ ਭਾਈਚਾਰੇ ਦੀ ਭਾਵਨਾ ਨੂੰ ਦ੍ਰਿੜ ਕੀਤਾ ਹੈ।

