ਨਵੇਂ ਡਵੀਜਨਲ ਕਮਿਸ਼ਨਰ ਸੁਮੇਰ ਸਿੰਘ ਗੁਰਜਰ ਗੁਰੂਦੁਆਰਾ ਸ਼੍ਰੀ ਦੁੱਖਨਿਵਾਰਨ ਸਾਹਿਬ ਵਿਖੇ ਨਤਮਸਤਕ
ਪਟਿਆਲਾ, 4 ਜਨਵਰੀ (ਮਧੂਸਾਰ ਬਿਊਰੋ)
ਪਟਿਆਲਾ ਦੇ ਨਵੇਂ ਡਵੀਜਨਲ ਕਮਿਸ਼ਨਰ ਸ਼੍ਰੀ ਸੁਮੇਰ ਸਿੰਘ ਗੁਰਜਰ ਨੇ ਗੁਰੂਦੁਆਰਾ ਸ਼੍ਰੀ ਦੁੱਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ।
ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਉਹਨਾਂ ਨੂੰ ਸਿਰੋਪਾਓ ਭੇਟ ਕੀਤਾ। ਸ਼੍ਰੀ ਗੁਰਜਰ ਨੇ ਪਵਿੱਤਰ ਸਰੋਵਰ ਦੀ ਪਰਕਰਮਾਂ ਕਰਨ ਉਪਰੰਤ ਸੰਗਤਾਂ ਵਿੱਚ ਬੈਠ ਕੇ ਗੁਰਬਾਣੀ ਵੀ ਸਰਬਣ ਕੀਤੀ।

