ਪਟਿਆਲਾ

ਬੀਬੀ ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ’ ਦਾ ਲੋਕ ਅਰਪਣ 8 ਜਨਵਰੀ ਨੂੰ

ਪਟਿਆਲਾ (ਮਧੂਸਾਰ ਬਿਊਰੋ)
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਬੀਬੀ ਜੌਹਰੀ ਰਚਿਤ ਸੁਰਿੰਦਰ ਕੌਰ ਸੈਣੀ (ਰੋਪੜ) ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀੰ’ ਦਾ ਲੋਕ ਅਰਪਣ 8 ਜਨਵਰੀ 2017 ਦਿਨ ਐਤਵਾਰ ਨੂੰ ਸਵੇਰੇ ਸਹੀ 9.30 ਵਜੇ ਭਾਸ਼ਾ ਵਿਭਾਗ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਅਤੇ ਪ੍ਰਚਾਰ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਇਸ ਪੁਸਤਕ ਬਾਰੇ ਉਘੇ ਆਲੋਚਕ ਡਾ. ਹਰਜੀਤ ਸਿੰਘ ਸੱਧਰ ਅਤੇ ਹੋਰ ਵਿਦਵਾਨ ਚਰਚਾ ਕਰਨਗੇ। ਇਸ ਦੌਰਾਨ ਹਰਬੰਸ ਸਿੰਘ ਮਾਣਕਪੁਰੀ ਦੇ ਕਾਵਿ ਸੰਗ੍ਰਹਿ ‘ਮਾਂ ਹੁਣ ਖੁਸ਼ ਹੈ’ ਦਾ ਵੀ ਲੋਕ ਅਰਪਣ ਵੀ ਕੀਤਾ ਜਾਵੇਗਾ। ਇਸ ਸਮਾਗਮ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਵੱਡੀ ਗਿਣਤੀ ਵਿਚ ਪੁੱਜ ਰਹੇ ਲੇਖਕ ਵੀ ਆਪਣੀਆਂ ਲਿਖਤਾਂ ਸਾਂਝੀਆਂ ਕਰਨਗੇ।

Leave a Reply

Your email address will not be published. Required fields are marked *