ਹਲਕਾ ਵਾਸੀ ਸੌੜੀ ਸੋਚ ਵਾਲੇ ਆਗੂਆਂ ਨੂੰ ਨਕਾਰ ਚੁੱਕੇ : ਬੀਬੀ ਸੰਧੂ
ਬੀਬੀ ਅਨੂਪਇੰਦਰ ਕੌਰ ਸੰਧੂ ਵੱਲੋਂ ਹਜ਼ਾਰਾਂ ਸਮਰਥਕਾਂ ਨਾਲ ਚੋਣ ਦਫਤਰ ਦਾ ਉਦਘਾਟਨ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਤੋਂ ਨਰਾਜ਼ ਚੱਲ ਰਹੇ ਸੰਧੂ ਪਰਿਵਾਰ ਵਲੋਂ ਅਜ਼ਾਦ ਚੋਣ ਲੜਦਿਆਂ ਵੱਡੀ ਗਿਣਤੀ ਵਿਚ ਸਮਰਥਕਾਂ ਦੇ ਵੱਡੇ ਇਕੱਠ ਨਾਲ ਤੇਜਿੰਦਰਪਾਲ ਸਿੰਘ ਸੰਧੂ ਨੇ ਬੀਬੀ ਅਨੂਪਇੰਦਰ ਕੌਰ ਸੰਧੂ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ।
ਭਾਰੀ ਮੀਂਹ ਦੇ ਬਾਵਜੂਦ ਲੋਕਾਂ ਨੇ ਭਰਵੀਂ ਹਾਜ਼ਰੀ ਲਗਵਾ ਕੇ ਇਹ ਦਰਸਾ ਦਿੱਤਾ ਹੈ ਕਿ ਹਲਕਾ ਘਨੌਰ ਦੇ ਵਾਸੀ ਸੰਧੂ ਪਰਿਵਾਰ ਨਾਲ ਖੜੇ ਹਨ।
ਇਸ ਮੌਕੇ ਬੀਬੀ ਸੰਧੂ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਇਕੱਠ ਕਰਕੇ ਲੋਕਾਂ ਨੇ ਇਹ ਦਰਸਾ ਦਿੱਤਾ ਹੈ ਕਿ ਲੋਕ ਸੌੜੀ ਸੋਚ ਵਾਲੇ ਆਗੂਆਂ ਦਾ ਸਾਥ ਨਹੀਂ ਦੇਣਗੇ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਹਲਕਾ ਘਨੌਰ ਦੇ ਵਾਸੀ ਕਈ ਸਹੂਲਤਾਂ ਤੋਂ ਵਾਂਝੇ ਹਨ, ਜਿਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਝੂਠੇ ਦਾਅਵੇ ਤੇ ਵਾਅਦਿਆਂ ਨਾਲ ਲੋਕਾਂ ਨੂੰ ਭਰਮਾ ਰਹੇ ਹਨ, ਪ੍ਰੰਤੂ ਲੋਕ ਕਾਂਗਰਸ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ, ਜਿਨਾਂ ਨੇ ਇਸ ਵਾਰ ਸੰਧੂ ਪਰਿਵਾਰ ਨਾਲ ਤੁਰਨ ਦਾ ਮਨ ਬਣਾਇਆ। ਉਨ੍ਹਾਂ ਕਿਹਾ ਕਿ ਜੇ ਹਲਕਾ ਘਨੌਰ ਵਾਸੀਆਂ ਨੇ ਸੰਧੂ ਪਰਿਵਾਰ ਨੂੰ ਜਿਤਾ ਕੇ ਵਿਧਾਨ ਸਭਾ ਭੇਜਿਆ ਤਾਂ ਹਰ ਮੁੱਦੇ ਤੇ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

