ਪਟਿਆਲਾ

ਵਿਧਾਨ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈਲ ਸਥਾਪਿਤ, ਟੋਲ ਫਰੀ ਨੰਬਰ ਜਾਰੀ

ਪਟਿਆਲਾ, 7 ਜਨਵਰੀ (ਮਧੂਸਾਰ ਬਿਊਰੋ)
ਵਿਧਾਨ ਸਭਾ ਚੋਣਾਂ-2017 ਸਬੰਧੀ ਪਟਿਆਲਾ ਜ਼ਿਲ੍ਹੇ ‘ਚ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈਲ ਮਿੰਨੀ ਸਕੱਤਰੇਤ ਵਿਖੇ ਸਥਾਪਿਤ ਕੀਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਰਾਮਵੀਰ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2017 ਸਬੰਧੀ ਸ਼ਿਕਾਇਤ ਸੈਲ ਮਿੰਨੀ ਸਕੱਤਰੇਤ ਦੇ ਕਮਰਾ ਨੰਬਰ 127 ਵਿੱਚ ਬਣਾਇਆ ਗਿਆ ਹੈ। ਉਹਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੇ ਕੋਈ ਸ਼ਿਕਾਇਤ ਦਰਜ ਕਰਵਾਉਣੀ ਹੋਵੇ ਤਾਂ ਉਹ ਸ਼ਿਕਾਇਤ ਸੈਲ ਦੇ ਟੋਲ ਫਰੀ ਨੰਬਰ 1800-180-2811 ਜਾਂ 0175-2357071 ‘ਤੇ ਦਰਜ ਕਰਵਾ ਸਕਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਿਕਾਇਤ ਸੈਲ ਵਿੱਚ ਆਉਣ ਵਾਲੀ ਸ਼ਿਕਾਇਤ ਨੂੰ ਤੁਰੰਤ ਰਜਿਸਟਰ ਵਿੱਚ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਦਾ ਕਾਰਜ ਅਮਨ ਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ।

Leave a Reply

Your email address will not be published. Required fields are marked *