ਕੈਪਟਨ ਦਲਿਤ ਤੇ ਗਰੀਬ ਵਿਰੋਧੀ ਹੋਣ ਕਾਰਨ ‘ਆਪ’ ਦੇ ਲੋਕ ਹਿੱਤ ਕਾਰਜਾਂ ‘ਚ ਅੜਿੱਕਾ ਬਣ ਰਿਹੈ- ਡਾ. ਬਲਬੀਰ ਸਿੰਘ
ਪਟਿਆਲਾ, 7 ਜਨਵਰੀ, (ਕੰਵਰ ਬੇਦੀ/ਮਧੂਸਾਰ ਬਿਊਰੋ)
ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਦਲਿਤ ਅਤੇ ਗਰੀਬ ਵਿਰੋਧੀ ਹੈ ਤੇ ਕਾਂਗਰਸ ਹਮੇਸ਼ਾ ਹੀ ਲੋਕ ਹਿੱਤ ਕਾਰਜਾਂ ‘ਚ ਅੜਿੱਕਾ ਬਣਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਸਮਰਾਲਾ ਤੋਂ ਕਾਂਗਰਸੀ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਕੋਲ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜੋ ਕਾਂਗਰਸ ਦੇ ਲੋਕ ਵਿਰੋਧੀ ਹੋਣ ਦਾ ਸਬੂਤ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ 2002 ਤੋਂ 2007 ਦੀ ਸਰਕਾਰ ਦੌਰਾਨ ਵੀ ਗਰੀਬਾਂ ਲਈ ਸਕੀਮਾਂ ਬੰਦ ਕੀਤੀਆਂ ਸਨ ਅਤੇ ਸੂਬੇ ਵਿਚ ਸਰਕਾਰੀ ਨੌਕਰੀਆਂ ‘ਤੇ ਮੁਕੰਮਲ ਰੋਕ ਲਗਾਈ ਸੀ। ਨਾਲ ਹੀ ਕੈਪਟਨ ਨੇ ਸੂਬੇ ਦੇ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਨੂੰ ਵੀ ਸੰਪੂਰਨ ਤੌਰ ‘ਤੇ ਰੋਕ ਲਗਾਈ ਸੀ। ਜਿਸ ਨਾਲ ਕੈਪਟਨ ਦਾ ਲੋਕ ਵਿਰੋਧੀ ਹੋਣ ਬਾਰੇ ਪਤਾ ਚਲਦਾ ਹੈ।ਡਾ. ਬਲਬੀਰ ਸਿੰਘ ਨੇ ਕਿਹ ਕਿ ਜਿਸ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਦੌਰਾਨ ਦਿੱਲੀ ਵਿਚ ਗਰੀਬ ਅਤੇ ਦੱਬੇ ਵਰਗਾਂ ਲਈ ਯੋਜਨਾਵਾਂ ਜਾਰੀ ਕੀਤੀਆਂ ਹਨ ਤੇ ਇਸੇ ਲੜੀ ਤਹਿਤ ਪੰਜਾਬ ਦੇ ਲੋਕਾਂ ਲਈ ਆਪਣੇ ਚੋਣ ਮਨੋਰਥ ਪੱਤਰ ਦੇ ਅਨੁਸਾਰ ਹਰ ਵਰਗ ਦੀ ਭਲਾਈ ਦੀਆਂ ਯੋਜਨਾਵਾਂ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਅਤੇ ਦਿੱਲੀ ਦੇ ਐਲ ਜੀ ਵਲੋਂ ਮੁਸ਼ਕਿਲਾਂ ਪੈਦਾ ਕਰਨ ਦੇ ਬਾਵਜੂਦ 2 ਸਾਲਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਦਿੱਲੀ ਦੇ ਲੋਕਾਂ ਨੂੰ ਮੁਫਤਮ ਪਾਣੀ ਅਤੇ ਘੱਟ ਦਰਾਂ ‘ਤੇ ਬਿਜਲੀ ਉਪਲਬਧ ਕਰਵਾਈ ਗਈ ਹੈ। ਕਿਸਾਨਾਂ ਨੂੰ ਫਸਲ ਖਰਾਬ ਹੋਣ ‘ਤੇ ਦਿੱਤੇ ਜਾਂਦੇ ਮੁਆਵਜ਼ੇ ਦੇ ਮਾਮਲੇ ਵਿਚ ਦਿੱਲੀ ਸਰਕਾਰ ਸਭ ਤੋਂ ਉਪਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਲੋਕ ਭਲਾਈ ਸਕੀਮਾਂ ਨੂੰ ਵਧੀਆਂ ਢੰਗ ਨਾਲ ਲਾਗੂ ਕੀਤਾ ਜਾਵੇਗਾ। ਚੋਣ ਮਨੋਰਥ ਪੱਤਰ ਅਨੁਸਾਰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੇ ਵਜ਼ੀਫੇ ਆਦਿ ਵਾਧਾ ਕਰ ਸੁਚੱਜੇ ਢੰਗ ਨਾਲ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਮੋਬਾਇਲ ਫੋਨ ਅਤੇ ਹਰ ਘਰ ਵਿਚ ਸਰਕਾਰੀ ਨੌਕਰੀ ਦੇ ਵਾਅਦੇ ਦਾ ਸੱਚ ਜਾਣ ਚੁੱਕੇ ਹਨ। ਪੰਜਾਬ ਦੇ ਲੋਕ ਕੈਪਟਨ ਦੇ ਆਪਣੀ ਸਰਕਾਰ ਵੇਲੇ ਕੀਤੇ ਕਾਰਜਾਂ ਨੂੰ ਧਿਆਨ ਵਿਚ ਰੱਖ ਕੇ ਫੈਸਲਾ ਲੈਣਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੀ ਕਿਸਾਨਾਂ ਤੋਂ ਮੁਫਤ ਬਿਜਲੀ ਸੁਵਿਧਾ ਖੋਹੀ ਸੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਾ ਤਾਂ ਖੁਦ ਪੰਜਾਬ ਦਾ ਭਲਾ ਚਾਹੁੰਦੇ ਹਨ ਤੇ ਨਾ ਹੀ ਆਮ ਆਦਮੀ ਪਾਰਟੀ ਨੂੰ ਅਜਿਹਾ ਕਰਨ ਦੇ ਰਹੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਲੋਕ ਹਿਤ ਕਾਰਜਾਂ ਤੋਂ ਪ੍ਰੇਸ਼ਾਨ ਹੋ ਕੇ ਸਮਰਾਲਾ ਤੋਂ ਕਾਂਗਰਸੀ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਰਾਹੀਂ ਚੋਣ ਕਮਿਸ਼ਨ ਕੋਲ ਇਹ ਸ਼ਿਕਾਇਤ ਦਰਜ ਕਰਵਾÂਾਂੀ ਹੈ ਕਿ ਆਮ ਆਦਮੀ ਸੂਬੇ ਵਿਚ ਲੋਕ ਹਿੱਤ ਦੀਆਂ ਸਕੀਮਾਂ ਲਾਗੂ ਕਰਨਾ ਚਾਹੁੰਦੀ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਇਕ ਨੋਟਿਸ ਵੀ ਜਾਰੀ ਕੀਤਾ ਹੈ ਜਿਸ ਦਾ ਜਵਾਬ ਆਮ ਆਦਮੀ ਪਾਰਟੀ ਵਲੋਂ ਦਿੱਤਾ ਗਿਆ ਹੈ।

