ਰਾਜਪੂਤ ਭਲਾਈ ਬੋਰਡ ਦੇ ਨਵ ਨਿਯੁਕਤ ਡਾਇਰੈਕਟਰ ਜਗਤਾਰ ਸਿੰਘ ਬੱਬੂ ਨੂੰ ਕੀਤਾ ਸਨਮਾਨਤ
ਪਟਿਆਲਾ 9 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਸਰਕਾਰ ਵੱਲੋਂ ਗਠਿਤ ਕੀਤੇ ਗਏ ਰਾਜਪੂਤ ਭਲਾਈ ਬੋਰਡ ਦੇ ਨਵ ਨਿਯੁਕਤ ਡਾਇਰੈਕਟਰ ਜਗਤਾਰ ਸਿੰਘ ਬੱਬੂ ਨੂੰ ਪਟਿਆਲਾ ਦਿਹਾਤੀ ਹਲਕੇ ਦੇ ਇੰਚਾਰਜ ਐਡਵੋਕੇਟ ਸਤਬੀਰ ਸਿੰਘ ਖੱਟੜਾ ਤੇ ਟੀਮ ਵੱਲੋਂ ਸਨਮਾਨਤ ਕੀਤਾ ਗਿਆ।
ਇਸ ਮੌਕੇ ਡਿਪਟੀ ਮੇਅਰ ਹਰਿੰਦਰ ਕੋਹਲੀ, ਬਲਵਿੰਦਰ ਸਿੰਘ ਕੰਗ, ਕੌਂਸਲਰ ਹਰਵਿੰਦਰ ਬੱਬੂ, ਸੰਦੀਪ ਸੰਧੂ, ਅਮਰੀਕ ਸਿੰਘ ਸਿਉਣਾ ਸਰਪੰਚ, ਮਨਪ੍ਰੀਤ ਸਿੰਘ ਚੱਢਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਨਵੀਂ ਜ਼ਿੰਮੇਵਾਰੀ ਦੀ ਵਧਾਈ ਦਿੰਦਿਆਂ ਐਡਵੋਕੇਟ ਖੱਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਪੂਤ ਭਲਾਈ ਬੋਰਡ ਦਾ ਗਠਨ ਰਾਜਪੂਤ ਭਾਈਚਾਰੇ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਅਤੇ ਭਾਈਚਾਰੇ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਲੋੜੀਂਦੇ ਕਦਮ ਚੁੱਕਣ ਵਾਸਤੇ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਜਗਤਾਰ ਸਿੰਘ ਬੱਬੂ ਵਰਗੇ ਨੌਜਵਾਨ ਆਗੂ ਇਸ ਜ਼ਿੰਮੇਵਾਰੀ ਵਾਸਤੇ ਚੁਣੇ ਗਏ ਹਨ।
ਇਸ ਮੌਕੇ ਜਗਤਾਰ ਸਿੰਘ ਬੱਬੂ ਨੇ ਐਡਵੋਕੇਟ ਖੱਟੜਾ ਤੇ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਯਕੀਨ ਦੁਆਉਂਦੇ ਹਨ ਕਿ ਰਾਜਪੂਤ ਭਾਈਚਾਰੇ ਦੀ ਤਰੱਕੀ ਤੇ ਖੁਸ਼ਹਾਲੀ ਵਾਸਤੇ ਅਤੇ ਦਰਪੇਸ਼ ਮੁਸ਼ਕਿਲਾਂ ਦੇ ਹੱਲ ਵਾਸਤੇ ਉਹ ਪੂਰੀ ਸੰਜੀਦਗੀ ਨਾਲ ਕੰਮ ਕਰਨਗੇ।

