ਪੰਜਾਬ

ਅੰਮ੍ਰਿਤਸਰ ਲੋਕ ਸਭਾ ਚੋਣ ਲਈ ਐਲਾਨੇ ਗਏ ਉਮੀਦਵਾਰ ਛੀਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 12 ਜਨਵਰੀ (ਮਧੂਸਾਰ ਬਿਊਰੋ)
ਦਿੱਲੀ ਵਿਖੇ ਹੋਈ ਭਾਜਪਾ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਉਪਰੰਤ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਸਟੇਟ ਐਗਜੈਕਟਿਵ ਮੈਂਬਰ ਅਤੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪਾਰਟੀ ਦੇ ਉਮੀਦਵਾਰ ਘੋਸ਼ਿਤ ਕੀਤਾ। ਜਿਸ ਦੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਸ: ਛੀਨਾ ਨੇ ਨਤਮਸਤਕ ਹੁੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਜਿਮਨੀ ਚੋਣ ਦੇ ਮਤਦਾਨ ਲਈ ਐਲਾਨੇ ਗਏ ਸ: ਛੀਨਾ ਦੇ ਗ੍ਰਹਿ ਵਿਖੇ ਅੱਜ ਭਾਜਪਾ ਵਰਕਰਾਂ ਦਾ ਤਾਂਤਾ ਲੱਗਿਆ ਰਿਹਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਛੀਨਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਅਮਿਤ ਸ਼ਾਹ, ਸ੍ਰੀ ਜੇਤਲੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਵਿਜ਼ੈ ਸਾਂਪਲਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ‘ਚ ਵਿਸ਼ਵਾਸ਼ ਜਤਾਇਆ ਹੈ, ਉਸ ‘ਤੇ ਖਰਾ ਉਤਰਣਗੇ ਅਤੇ ਇਹ ਸੀਟ ਜਿੱਤ ਕੇ ਮੋਦੀ ਸਰਕਾਰ ਦੀ ਝੋਲੀ ‘ਚ ਪਾਉਣਗੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਮੁੱਖ ਟੀਚਾ ਜ਼ਿਲ੍ਹੇ ਦਾ ਹੋਰ ਵਿਕਾਸ ਕਰਵਾਉਣਾ ਹੈ ਅਤੇ ਜਿਨ੍ਹਾਂ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਨਹੀਂ ਹੋਇਆ, ਉਸ ਸਬੰਧੀ ਯੋਗ ਵਿਚਾਰਾਂ ਰਾਹੀਂ ਉਸਨੂੰ ਹੱਲ ਕਰਵਾਕੇ ਛੁਟਕਾਰਾ ਦਿਵਾਇਆ ਜਾਵੇ। ਇਸ ਮੌਕੇ ਸ: ਛੀਨਾ ਦਾ ਉਨ੍ਹਾਂ ਦੀ ਧਰਮਪਤਨੀ ਤੇਜਿੰਦਰ ਕੌਰ ਛੀਨਾ, ਸਪੁੱਤਰ ਮਨਰਾਜ ਛੀਨਾ ਅਤੇ ਹੋਰ ਪਾਰਟੀ ਵਰਕਰਾਂ ਨੂੰ ਮੂੰਹ ਮਿੱਠਾ ਕਰਵਾਇਆ।

Leave a Reply

Your email address will not be published. Required fields are marked *