ਬਡੂੰਗਰ ਨੇ ਕੀਤਾ ਜਨਰਲ ਜੇ.ਜੇ. ਸਿੰਘ ਨੂੰ ਸਨਮਾਨਿਤ
ਪਟਿਆਲਾ, 13 ਜਨਵਰੀ (ਮਧੂਸਾਰ ਬਿਊਰੋ)
ਸ਼੍ਰੋਮਣੀ ਅਲਾਕੀ ਦਲ ਅਤੇ ਭਾਜਪਾ ਦੇ ਪਟਿਆਲਾ ਸ਼ਹਿਰੀ ਤੋਂ ਸਾਂਝੇ ਉਮੀਦਵਾਰ ਜਨਰਲ ਜੇ.ਜੇ. ਸਿੰਘ ਨੇ ਅੱਜ ਗੁਰਦੁਆਰਾ ਨੌਂਵੀਂ ਪਾਤਸ਼ਾਹੀ ਬਹਾਦਰਗੜ੍ਹ ਵਿਖੇ ਮੱਥਾ ਟੇਕ ਕੇ ਵਾਹਿਗੁਰੂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈ. ਕ੍ਰਿਪਾਲ ਸਿੰਘ ਬਡੂੰਗਰ ਨੇ ਜਨਰਲ ਜੇ.ਜੇ. ਸਿੰਘ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਪ੍ਰੋਫੈ. ਕ੍ਰਿਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਇਕ ਬੇਹੱਦ ਇਮਾਨਦਾਰ ਅਤੇ ਨੇਕ ਸਖਸ਼ੀਅਤ ਜਿਸ ਨੇ ਸਮੁੱਚੇ ਦੇਸ਼ ਦੀ ਸੇਵਾ ਕੀਤੀ ਹੋਵੇ ਦਾ ਅੱਜ ਪਟਿਆਲਾ ਸ਼ਹਿਰ ਤੋਂ ਅਕਾਲੀ ਦਲ ਵੱਲੋਂ ਲੋਕਾਂ ਦੀ ਸੇਵਾ ਲਈ ਲੜਾਈ ਲੜਨਾ ਬਹੁਤ ਹੀ ਵੱਡੀ ਗੱਲ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਨਰਲ ਜੇ.ਜੇ. ਸਿੰਘ ਨੂੰ ਪਟਿਆਲਾ ਤੋਂ ਟਿਕਟ ਦੇ ਕੇ ਬੇਹੱਦ ਮਾਣ ਮਹਿਸੂਸ ਕੀਤਾ ਹੈ। ਇਸ ਮੌਕੇ ਜਨਰਲ ਜੇ.ਜੇ. ਸਿੰਘ ਨੇ ਆਖਿਆ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਨਾਲ ਉਹ ਹੁਣ ਨਵੀਂ ਪਾਰੀ ਵਿੱਚ ਲੋਕਾਂ ਦੀ ਸੇਵਾ ਲਈ ਤਿਆਰ ਹਨ ਅਤੇ ਪਟਿਆਲਾ ਸ਼ਹਿਰ ਵਾਸੀਆਂ ਦੀ ਸੇਵਾ ਲਈ ਡੱਟ ਕੇ ਲੜਾਈ ਲੜਨਗੇਂ। ਇਸ ਮੌਕੇ ਮਾਲਵਾ ਯੂਥ ਦੇ ਪ੍ਰਧਾਨ ਹਰਪਾਲ ਜੁਨੇਜਾ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਨਰਦੇਵ ਸਿੰਘ ਆਕੜੀ, ਸੁਖਬੀਰ ਸਿੰਘ ਸਨੌਰ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਇੰਦਰਮੋਹਨ ਸਿੰਘ ਬਜਾਜ ਸ਼ਹਿਰੀ ਪ੍ਰਧਾਨ, ਮੇਅਰ ਅਮਰਿੰਦਰ ਸਿੰਘ ਬਜਾਜ ਅਤੇ ਹੋਰ ਵੀ ਨੇਤਾ ਹਾਜ਼ਰ ਸਨ।

