ਨਵਜੋਤ ਸਿੱਧੂ ਲਗਦਾ ਨਹੀਂ ਕਾਂਗਰਸ ‘ਚ ਸ਼ਾਮਲ ਹੋਣਗੇ : ਸਿਮਰਜੀਤ ਬੈਂਸ
ਜਲੰਧਰ (ਮਧੂਸਾਰ ਬਿਊਰੋ)
ਲੁਧਿਆਣਾ ਤੋਂ ਆਜ਼ਾਦ ਵਿਧਾਇਕ ਅਤੇ ਟੀਮ ਇਨਸਾਫ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਦਿਲ ਇਸ ਗੱਲ ਨੂੰ ਮੰਨਣ ਲਈ ਤਿਆਰ ਨਹੀਂ ਹੈ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ‘ਚ ਸ਼ਾਮਲ ਹੋਣਗੇ।
ਉਨ੍ਹਾਂ ਖਾਸ ਗੱਲਬਾਤ ਦੌਰਾਨ ਕਿਹਾ ਕਿ ਉਹ ਸਿੱਧੂ ਸਾਹਿਬ ਨੂੰ ਬੜੀ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਸਿੱਧੂ ਬਹੁਤ ਹੀ ਵਧੀਆ ਸ਼ਖਸੀਅਤ ਦੇ ਇਨਸਾਨ ਹਨ, ਇਸ ਲਈ ਉਨ੍ਹਾਂ ਲਈ ਇਸ ਗੱਲ ‘ਤੇ ਯਕੀਨ ਕਰਨਾ ਔਖਾ ਹੈ ਕਿ ਨਵਜੋਤ ਸਿੱਧੂ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣਗੇ।
ਇਸ ਮੌਕੇ ਸਿਮਰਜੀਤ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੋਵੇਂ ਇੱਕੋ ਹੀ ਹਨ। ਉਨ੍ਹਾਂ ਕਿਹਾ ਕਿ ਕੈਪਟਨ ਦਾ ਨਸ਼ਿਆਂ ਦੇ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਕਲੀਨ ਚਿੱਟ ਦੇਣਾ ਇਸ ਗੱਲ ਦਾ ਸਬੂਤ ਹੈ ਅਤੇ ਇਹ ਦੋਵੇਂ ਪਾਰਟੀਆਂ ਪੰਜਾਬ ਦੇ ਹਿੱਤਾਂ ਨੂੰ ਖੋਰਾ ਲਾ ਰਹੀਆਂ ਹਨ, ਇਸ ਲਈ ਸਿੱਧੂ ਵਰਗੀ ਸ਼ਖਸੀਅਤ ਦੇ ਕਾਂਗਰਸ ‘ਚ ਸ਼ਾਮਲ ਹੋ ਜਾਣ ਦੀ ਗੱਲ ਉਨ੍ਹਾਂ ਨੂੰ ਹਜ਼ਮ ਨਹੀਂ ਹੁੰਦੀ। ਸਿਮਰਜੀਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਮੈਡਮ ਸਿੱਧੂ ਦੇ ਹਲਕੇ ਦੇ ਲੋਕਾਂ ਨੇ ਵੀ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ‘ਚ ਜਾਣ ਤੋਂ ਰੋਕ ਲਿਆ ਜਾਵੇ

