ਪਟਿਆਲਾ

ਪਿੰਡ ਸ਼ੰਕਰਪੁਰ ਤੇ ਧਰੇੜੀ ਜੱਟਾਂ ਵਿਖੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ ਵਿਚ ਸ਼ਾਮਲ

ਪਟਿਆਲਾ, 15 ਜਨਵਰੀ (ਮਧੂਸਾਰ ਬਿਊਰੋ)
ਵਿਧਾਨ ਸਭਾ ਹਲਕਾ ਸਨੌਰ ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ।

ਪਿੰਡ ਸ਼ੰਕਰਪੁਰ ‘ਚ ਹੋਈ ਇਕ ਭਰਵੀਂ ਚੋਣ ਰੈਲੀ ਦੌਰਾਨ ਉਘੇ ਅਕਾਲੀ ਆਗੂ ਪਲਵਿੰਦਰ ਸਿੰਘ ਤੇ ਜਰਨੈਲ ਸਿੰਘ ਨਬੀਪੁਰ ਦੇ ਯਤਨਾਂ ਸਦਕਾ ਇਲਾਕੇ ਦੇ ਮੋਹਤਬਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸ਼ੰਕਰਪੁਰ ਕੰਬਾਈਨਾਂ ਵਾਲੇ, ਅੰਗਰੇਜ਼ ਸਿੰਘ, ਹਰਭਜਨ ਸਿੰਘ, ਦਲਜੀਤ ਸਿੰਘ, ਕਰਨੈਲ ਸਿੰਘ ਤੇ ਗੁਰਪ੍ਰੀਤ ਸਿੰਘ ਮੁਹੱਬਤਪੁਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਪਿੰਡ ਧਰੇੜੀ ਜੱਟਾਂ ਵਿਖੇ ਹੋਈ ਇਕ ਹੋਰ ਚੋਣ ਰੈਲੀ ਦੌਰਾਨ ਮੱਖਣ ਸਿੰਘ ਲੁਬਾਣਾ ਦੇ ਯਤਨਾਂ ਸਦਕਾ ਸ. ਪ੍ਰੀਤਮ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਸੁੱਚਾ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਭਗਵਾਨ ਸਿੰ, ਸੁਖਦੇਵ ਸਿੰਘ, ਸੂਰਤ ਸਿੰਘ, ਸੁਰਜੀਤ ਸਿੰਘ, ਹਰਵਿੰਦਰ ਸਿੰਘ, ਜਸਵੰਤ ਸਿੰਘ ਆਪਣੇ ਪਰਿਵਾਰਾਂ ਤੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚ ਢੁਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਵਿਚ ਕਾਂਗਰਸ ਦਾ ਇੰਨਾ ਮਾੜਾ ਹਾਲ ਹੋ ਗਿਆ ਹੈ ਕਿ ਉਸ ਨੂੰ ਚੋਣ ਲੜਨ ਲਈ ਕੋਈ ਵੀ ਆਗੂ ਨਹੀਂ ਲੱਭ ਰਿਹਾ ਅਤੇ ਉਸਦੇ ਸਿਰਕੱਢ ਵਰਕਰ ਹਰ ਰੋਜ਼ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਸ਼ੰਕਰਪੁਰ ਪਿੰਡ ਦੀ ਉਦਾਹਰਣ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਲਾਕੇ ਦੇ ਅਜਿਹੇ ਦਰਜਨਾਂ ਪਿੰਡ ਹਨ ਜਿਨ੍ਹਾਂ ਵਿਚੋਂ ਕਾਂਗਰਸ ਪਾਰਟੀ ਦਾ ਮੁਕੰਮਲ ਸਫਾਇਆ ਹੋ ਗਿਆ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਪੰਜਾਬ ਖਾਦੀ ਗ੍ਰਾਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ, ਸ. ਸੁਬੇਗ ਸਿੰਘ ਸਰਪੰਚ, ਅਮਰੀਕ ਸਿੰਘ ਸਾਬਕਾ ਸਰਪੰਚ, ਸੁਰਮੁਖ ਸਿੰਘ ਦੌਣ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭੁਪਿੰਦਰ ਸਿੰਘ ਵਾਈਸ ਚੇਅਰਮੈਨ, ਸੁਬੇਗ ਸਿੰਘ ਨੰਬਰਦਾਰ, ਸਾਧਾ ਸਿੰਘ, ਜਤਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਅਜੀਤ ਸਿੰਘ ਸ਼ੰਕਰਪੁਰ, ਦਲਜੀਤ ਸਿੰਘ ਕੌਲੀ, ਲਖਮੀਰ ਸਿੰਘ ਸ਼ੰਕਰਪੁਰ ਸਣੇ ਇਲਾਕੇ ਦੇ ਕਈ ਆਗੂ ਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *