ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ‘ਚ 27 ਨਾਮਜਦਗੀ ਪੱਤਰ ਹੋਏ ਦਾਖਲ
ਪਟਿਆਲਾ, 16ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ‘ਚ ਅੱਜ 16 ਜਨਵਰੀ ਨੂੰ ਕੁੱਲ 27 ਨਾਮਜਦਗੀ ਪੱਤਰ ਦਾਖਲ ਕੀਤੇ ਗਏ ਇਸ ਨਾਲ ਹੁਣ ਤੱਕ ਕੁੱਲ ਦਾਖ਼ਲ ਨਾਮਜਦਗੀ ਪੱਤਰਾਂ ਦੀ ਗਿਣਤੀ ਵਧ ਕੇ 30 ਹੋ ਗਈ ਹੈ। ਅੱਜ ਵੱਖ-ਵੱਖ ਉਮੀਦਵਾਰਾਂ ਵੱਲੋਂ ਦਾਖ਼ਲ ਕੀਤੇ ਗਏ ਨਾਮਜਦਗੀ ਪੱਤਰਾਂ ‘ਚ ਨਾਭਾ ਤੋਂ 2, ਪਟਿਆਲਾ ਦਿਹਾਤੀ ਤੋਂ 5, ਰਾਜਪੁਰਾ ‘ਚ 4, ਘਨੌਰ ਤੋਂ 2, ਸਨੌਰ ਤੋਂ 4, ਪਟਿਆਲਾ ਸ਼ਹਿਰੀ ਹਲਕੇ ‘ਚ 2, ਸਮਾਣਾ ਦੇ 2 ਅਤੇ ਸ਼ੁਤਰਾਣਾ ਵਿਧਾਨ ਸਭਾ ਹਲਕੇ ਤੋਂ ਕੁੱਲ 6 ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਸ਼ੀ੍ਰ ਰਾਮਵੀਰ ਸਿੰਘ ਨੇ ਦੱਸਿਆ ਕਿ ਨਾਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਕਬੀਰ ਦਾਸ ਅਤੇ ਸ਼੍ਰੀ ਬਿਕਰਮਜੀਤ ਸਿੰਘ ਚੌਹਾਨ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ‘ਚੋਂ ਕਾਂਗਰਸ ਪਾਰਟੀ ਤੋਂ ਸ਼ੀ੍ਰ ਬ੍ਰਹਮ ਮਹਿੰਦਰਾ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਪਾਰਟੀ ਦੇ ਸ਼੍ਰੀ ਭਰਤਦੀਪ ਨੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਸ਼ੀ੍ਰ ਕਰਨਬੀਰ ਸਿੰਘ ਅਤੇ ਗੁਰਜੀਤ ਕੌਰ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ। ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸ਼੍ਰੀ ਹਰਦਿਆਲ ਸਿੰਘ ਕੰਬੋਜ ਅਤੇ ਸ਼੍ਰੀਮਤੀ ਗੁਰਮੀਤ ਕੌਰ ਤੋਂ ਇਲਾਵਾ ਆਜ਼ਾਦ ਉਮੀਦਵਾਰ ਸ਼੍ਰੀ ਦਲਬੀਰ ਸਿੰਘ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ ਹਨ। ਘਨੌਰ ਵਿਧਾਨ ਸਭਾ ਹਲਕੇ ਤੋਂ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਸ਼੍ਰੀ ਬਲਜੀਤ ਸਿੰਘ, ਕਾਂਗਰਸ ਤੋਂ ਸ਼ੀ੍ਰ ਮਦਨ ਲਾਲ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ। ਸਨੌਰ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੀ੍ਰ ਹਰਿੰਦਰਪਾਲ ਸਿੰਘ ਅਤੇ ਸ਼੍ਰੀਮਤੀ ਬਲਵਿੰਦਰ ਕੌਰ, ਆਮ ਆਦਮੀ ਪਾਰਟੀ ਦੇ ਸ਼੍ਰੀਮਤੀ ਕੁਲਦੀਪ ਕੌਰ ਅਤੇ ਹਰਮੇਲ ਸਿੰਘ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ। ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਤੋਂ ਹਿੰਦੁਸਤਾਨ ਸ਼ਕਤੀ ਸੈਨਾ ਦੇ ਸ਼ਮਾਂਕਾਂਤ ਪਾਂਡੇ ਅਤੇ ਆਜਾਦ ਉਮੀਦਵਾਰ ਸ਼੍ਰੀ ਸਰਬਜੀਤ ਸਿੰਘ ਨੇ ਚੋਣ ਪੱਤਰ ਦਾਖ਼ਲ ਕੀਤਾ। ਸਮਾਣਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀ ਸੁਰਜੀਤ ਸਿੰਘ ਅਤੇ ਸ਼੍ਰੀ ਚਰਨਜੀਤ ਸਿੰਘ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ। ਸ਼ੁਤਰਾਣਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਸ਼੍ਰੀ ਨਿਰਮਲ ਸਿੰਘ ਅਤੇ ਸ਼੍ਰੀ ਸਤਨਾਮ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੀਮਤੀ ਵਨਿੰਦਰ ਕੌਰ ਲੂੰਬਾ ਅਤੇ ਸ਼੍ਰੀ ਸੰਦੀਪ ਸਿੰਘ ਲੂੰਬਾ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਕੁਝ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰਾਂ ਦੇ ਦੋ-ਦੋ ਸੈਟ ਵੀ ਜਮ੍ਹਾਂ ਕਰਵਾਏ ਗਏ ਹਨ।

