ਪਟਿਆਲਾ

ਡਾ. ਬਲਬੀਰ ਸਿੰਘ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖਲ

ਪਟਿਆਲਾ, 17 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਨਾਮਾਂਕਨ ਭਰਨ ਸਮੇਂ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਸਮਰਥਕ ਮੌਜੂਦ ਸਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਪੰਜਾਬ ਦਾ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸਮਾਜ ਸਿਰਜਣਾ ਹੈ। ਪੰਜਾਬ ਦੇ ਆਮ ਲੋਕ ਬੁਨਿਆਦੀ ਸਹੂਲਤਾਂ ਤੋਂ ਵੀ ਸੱਖਣੇ ਹਨ। ਜਿਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪਾਰਟੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਆਮ ਆਦਮੀ ਪਾਰਟੀ ਦੇ ਹੱਕ ਵਿਚ ਕੀਤੀ ਜਾ ਰਹੀ ਦਿਨ ਰਾਤ ਮਿਹਨਤ ਬਦਲਾਅ ਲਿਆਵੇਗੀ ਅਤੇ ਆਪ ਪੰਜਾਬ ਵਿਚ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ। ਡਾ. ਸਿੰਘ ਵਲੋਂ ਆਪਣੇ ਨਾਮਜ਼ਦਗੀ ਪੱਤਰ ਐਸ ਡੀ ਐਮ ਪੂਜਾ ਸਿਆਲ ਨੂੰ ਸੌਂਪੇ ਗਏ। ਇਸ ਮੌਕੇ ਡਾ. ਸਿੰਘ ਨਾਲ ਉਨ੍ਹਾਂ ਦੇ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ ਅਤੇ ਬੇਟਾ ਰਾਹੁਲ ਕਮਲ ਨੈਣ ਸਿੰਘ ਮੌਜੂਦ ਸਨ।

Leave a Reply

Your email address will not be published. Required fields are marked *