ਪਟਿਆਲਾ

ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ‘ਚ 51 ਨਾਮਜਦਗੀ ਪੱਤਰ ਹੋਏ ਦਾਖਲ

ਪਟਿਆਲਾ, 17 ਜਨਵਰੀ (ਮਧੂਸਾਰ ਬਿਊਰੋ)
ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ‘ਚ ਅੱਜ 17 ਜਨਵਰੀ ਨੂੰ ਕੁੱਲ 51 ਨਾਮਜਦਗੀ ਪੱਤਰ ਦਾਖਲ ਕੀਤੇ ਗਏ ਇਸ ਨਾਲ ਹੁਣ ਤੱਕ ਕੁੱਲ ਦਾਖ਼ਲ ਨਾਮਜਦਗੀ ਪੱਤਰਾਂ ਦੀ ਗਿਣਤੀ ਵਧ ਕੇ 81 ਹੋ ਗਈ ਹੈ। ਅੱਜ ਵੱਖ-ਵੱਖ ਉਮੀਦਵਾਰਾਂ ਵੱਲੋਂ ਦਾਖ਼ਲ ਕੀਤੇ ਗਏ ਨਾਮਜਦਗੀ ਪੱਤਰਾਂ ‘ਚ ਨਾਭਾ ਤੋਂ 4, ਪਟਿਆਲਾ ਦਿਹਾਤੀ ਤੋਂ 5, ਰਾਜਪੁਰਾ ‘ਚ 8, ਘਨੌਰ ਤੋਂ 8, ਸਨੌਰ ਤੋਂ 4, ਪਟਿਆਲਾ ਸ਼ਹਿਰੀ ਹਲਕੇ ‘ਚ 12, ਸਮਾਣਾ ਦੇ 4 ਅਤੇ ਸ਼ੁਤਰਾਣਾ ਵਿਧਾਨ ਸਭਾ ਹਲਕੇ ਤੋਂ ਕੁੱਲ 6 ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਸ਼ੀ੍ਰ ਰਾਮਵੀਰ ਸਿੰਘ ਨੇ ਦੱਸਿਆ ਕਿ ਨਾਭਾ ਤੋਂ ਡੈਮੋਕਰੇਟਿਕ ਸਵਰਾਜ ਪਾਰਟੀ ਦੇ ਸ਼੍ਰੀ ਪਰਮਜੀਤ ਸਿੰਘ, ਅਜਾਦ ਉਮੀਦਵਾਰ ਸ਼ੀ੍ਰ ਅਜੀਤ ਰਾਮ, ਆਮ ਆਦਮੀ ਪਾਰਟੀ ਦੇ ਸ਼੍ਰੀ ਗੁਰਦੇਵ ਸਿੰਘ ਅਤੇ ਸ਼ੀ੍ਰ ਗੁਲਾਬ ਦੇਵ , ਪਟਿਆਲਾ ਦਿਹਾਤੀ ਤੋਂ ਭਾਰਤੀਯ ਗਾਂਓ ਤਾਜ ਦਲ ਦੇ ਸ਼੍ਰੀਮਤੀ ਰਣਜੀਤ ਕੌਰ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਸ਼੍ਰੀ ਸੋਹਨ ਲਾਲ ਸ਼ਰਮਾ ਅਤੇ ਆਜਾਦ ਉਮੀਦਵਾਰ ਦੇ ਤੌਰ ‘ਤੇ ਸ਼੍ਰੀ ਜਸਬੀਰ ਸਿੰਘ ਨੇ ਨਾਮਜਦਗੀ ਪੱਤਰ ਦਾਖਲ ਦਾਖ਼ਲ ਕੀਤੇ ਹਨ।
ਇਸੇ ਤਰ੍ਹਾਂ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਸ਼ੀ੍ਰ ਸ਼ੇਰ ਸਿੰਘ, ਬਹੁਜਨ ਸਮਾਜ ਪਾਰਟੀ ਸ਼ੀ੍ਰ ਰਵਿੰਦਰ ਜੈਨ ਅਤੇ ਅਸ਼ਵਨੀ ਜੈਨ, ਆਜ਼ਾਦ ਉਮੀਦਵਾਰ ਸ਼੍ਰੀ ਨਿਰਮਲਜੀਤ ਸਿੰਘ, ਸ਼੍ਰੀਮਤੀ ਅਮਨਦੀਪ ਕੌਰ, ਆਮ ਆਦਮੀ ਪਾਰਟੀ ਵੱਲੋਂ ਸ੍ਰੀ ਆਸ਼ੂਤੋਸ਼ ਜੋਸ਼ੀ, ਭਾਰਤੀ ਜਨਤਾ ਪਾਰਟੀ ਦੇ ਸ਼ੀ੍ਰ ਹਰਜੀਤ ਸਿੰਘ ਗਰੇਵਾਲ ਅਤੇ ਸ਼੍ਰੀ ਪ੍ਰਤੀਕ ਗਰੇਵਾਲ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ।
ਘਨੌਰ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਸ਼ੀ੍ਰ ਅਜਾਇਬ ਸਿੰਘ, ਅਜਾਦ ਉਮੀਦਵਾਰ ਸ਼੍ਰੀਮਤੀ ਅਨੂਪਇੰਦਰ ਕੌਰ ਸੰਧੂ ਅਤੇ ਸ਼ੀ੍ਰ ਤੇਜਿੰਦਰਪਾਲ ਸਿੰਘ ਸੰਧੂ, ਆਮ ਆਦਮੀ ਪਾਰਟੀ ਸ਼੍ਰੀਮਤੀ ਅਨੂੰ ਰੰਧਾਵਾ ਅਤੇ ਸ਼੍ਰੀ ਸੁਖਜੀਤ ਸਿੰਘ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ।
ਸਨੌਰ ਵਿਧਾਨ ਸਭਾ ਹਲਕੇ ਤੋਂ ਆਜਾਦ ਉਮੀਦਵਾਰ ਸ਼ੀ੍ਰ ਮੋਹਨ ਲਾਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀ ਗੁਰਪਿੰਦਰ ਸਿੰਘ ਅਤੇ ਸ਼੍ਰੀਮਤੀ ਰਣਜੀਤ ਕੌਰ ਅਤੇ ਆਜਾਦ ਉਮੀਦਵਾਰ ਸ਼੍ਰੀ ਪੂਰਨ ਚੰਦ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ।
ਪਟਿਆਲਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੇ ਸ਼੍ਰੀ ਅਮਰਿੰਦਰ ਸਿੰਘ ਅਤੇ ਸ਼੍ਰੀਮਤੀ ਪਰਨੀਤ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਜੋਗਿੰਦਰ ਜਸਵੰਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸ਼੍ਰੀ ਬਲਵੀਰ ਸਿੰਘ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ।
ਸਮਾਣਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸ੍ਰੀ ਜਗਤਾਰ ਸਿੰਘ ਅਤੇ ਸ਼੍ਰੀ ਭੁਪਿੰਦਰ ਸਿੰਘ, ਕਾਂਗਰਸ ਪਾਰਟੀ ਵੱਲੋਂ ਸ਼ੀ੍ਰ ਰਜਿੰਦਰ ਸਿੰਘ ਅਤੇ ਸ਼੍ਰੀ ਲਾਲ ਸਿੰਘ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ।
ਸ਼ੁਤਰਾਣਾ ਵਿਧਾਨ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਸ਼੍ਰੀ ਸਰਦੀਪ ਸਿੰਘ ਅਤੇ ਸ਼੍ਰੀਮਤੀ ਪਰਮਜੀਤ ਕੌਰ, ਆਮ ਆਦਮੀ ਪਾਰਟੀ ਦੀ ਸ਼੍ਰੀਮਤੀ ਪਲਵਿੰਦਰ ਕੌਰ ਅਤੇ ਆਜਦ ਉਮੀਦਵਾਰ ਦੇ ਤੌਰ ‘ਤੇ ਸ਼੍ਰੀ ਅਮਰਜੀਤ ਸਿੰਘ, ਸ਼ੀ੍ਰ ਬੀਰਾ ਸਿੰਘ ਅਤੇ ਸ਼੍ਰੀ ਗੁਰਦੀਪ ਸਿੰਘ ਨੇ ਨਾਮਜਦਗੀ ਪੱਤਰ ਦਾਖ਼ਲ ਕੀਤੇ। ਕੁਝ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰਾਂ ਦੇ ਦੋ-ਦੋ ਸੈਟ ਵੀ ਜਮ੍ਹਾਂ ਕਰਵਾਏ ਗਏ ਹਨ।

Leave a Reply

Your email address will not be published. Required fields are marked *