ਅਕਾਲੀ ਦਲ ਰਾਜਪੁਰਾ ਦੇ ਸ਼ਹਿਰੀ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ‘ਚੋਂ ਕੱਢਿਆ
ਪਟਿਆਲਾ, 18 ਜਨਵਰੀ (ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ. ਰਣਧੀਰ ਸਿੰਘ ਰੱਖੜਾ ਨੇ ਰਾਜਪੁਰਾ ਤੋਂ ਸ਼ਹਿਰੀ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ 6 ਸਾਲਾਂ ਲਈ ਪਾਰਟੀ ਤੋਂ ਬਰਖਾਸਤ ਕਰ ਦਿਤਾ ਹੈ।
ਇਹ ਜਾਣਕਾਰੀ ਪਾਰਟੀ ਦੇ ਜ਼ਿਲ੍ਹਾ ਮੁੱਖ ਬੁਲਾਰੇ ਸ. ਨਰਦੇਵ ਸਿੰਘ ਆਕੜੀ ਨੇ ਅੱਜ ਇਥੇ ਦਿਤੀ। ਸ. ਆਕੜੀ ਨੇ ਦਸਿਆ ਕਿ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਜਗਦੀਸ਼ ਕੁਮਾਰ ਜੱਗਾ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ. ਰਣਧੀਰ ਸਿੰਘ ਰੱਖੜਾ ਵਲੋਂ ਪਾਰਟੀ ਹਾਈ ਕਮਾਂਡ ਵਲੋਂ ਦਿਤੇ ਗਏ ਆਦੇਸ਼ਾਂ ਦੇ ਮਦੇਨਜ਼ਰ ਕੀਤਾ ਗਿਆ ਹੈ।

