ਖ਼ਾਲਸਾ ਕਾਲਜ ਪਟਿਆਲਾ ਵਿਖੇਮਨਾਇਆ ਸਵੀਮ ਦਿਵਸ
ਪਟਿਆਲਾ (ਮਧੂਸਾਰ ਬਿਊਰੋ)
ਖ਼ਾਲਸਾ ਕਾਲਜ, ਪਟਿਆਲਾ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਵੋਟਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਦਿਵਸ ਮਨਾਇਆ ਗਿਆ।
ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੱਸਿਆ ਕਿ ਜਿਲ੍ਹਾ ਚੋਣ ਅਫ਼ਸਰ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਲਜ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਵਿਧਾਨ ਸਭਾ ਦੀਆਂ ਵੋਟਾਂ ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਵੋਟਿੰਗ ਪ੍ਰਕਿਰਿਆ ਦੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ।
ਕਾਲਜ ਨੋਡਲ ਅਫ਼ਸਰ ਅਤੇ ਪੋਸਟ ਗ੍ਰੈਜੂਏਟ ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਸਵੀਪ (SV55P) ਪ੍ਰੋਗਰਾਮ ਤਹਿਤ ਕਾਲਜ ਵੱਲੋਂ ਹਰ ਰੋਜ਼ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਸਹੁੰ ਚੁੱਕ ਸਮਾਗਮ, ਪ੍ਰਣ ਪੱਤਰ ਭਰਵਾਉਣੇ, ਸਲੋਗਨ ਲਿਖਣ ਮੁਕਾਬਲੇ, ਹਸਤਾਖ਼ਰ ਮੁਹਿੰਮ ਆਦਿ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਆਪਣੇ ਵੋਟ ਅਧਿਕਾਰ ਦੀ ਵਰਤੋਂ ਸਹੀ, ਸੁਚੱਜੇ ਅਤੇ ਲਾਜ਼ਮੀ ਤੌਰ ‘ਤੇ ਕਰਨ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆਂ ਕਿ ਇਸੇ ਲੜੀ ਤਹਿਤ ਹੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਵੋਟਰ ਸੁਵਿਧਾ ਕੇਂਦਰ ਦੀ ਸਥਾਪਨਾ ਵੀ ਕੀਤੀ ਗਈ ਹੈ।

