ਪੰਜਾਬ

ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ• 18 ਜਨਵਰੀ (ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ.ਜੀ.ਐਸ.ਐਮ.ਸੀ) ਦੀਆ ਆ ਰਹੀਆਂ ਚੋਣਾ ਨੂੰ ਮੁੱਖ ਰੱਖਦਿਆ ਇਸ ਮਾਮਲੇ ਲਈ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਬਿਆਨ ਵਿੱਚ ਸ. ਬਾਦਲ ਨੇ ਕਿਹਾ ਕਿ ਦਿੱਲੀ ਦੀ ਸਿੱਖ ਸੰਗਤ ਪੂਰੀ ਤਰਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਡਟ ਕੇ ਖੜ•ੀ ਹੈ ਅਤੇ ਇਹਨਾਂ ਚੋਣਾਂ ਵਿੱਚ ਪਾਰਟੀ ਹੁੰਝਾਫੇਰ ਜਿੱਤ ਹਾਸਲ ਕਰੇਗੀ। ਉਹਨਾਂ ਕਿਹਾ ਕਿ ਪਾਰਟੀ ਵਲੋਂ ਇਸ ਚੋਣ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਕਰਨ ਲਈ ਤਿੰਨ ਮੈਂਬਰ ਕਮੇਟੀ ਗਠਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਰਟੀ ਦੇ ਸਕੱਤਰ ਜਨਰਲ ਅਤੇ ਮੈਂਬਰ ਪਾਰਲੀਮੇਂਟ ਸ. ਸੁਖਦੇਵ ਸਿੰਘ ਢੀਡਸਾ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਪਾਰਲੀਮੇਂਟ ਸ. ਬਲਵਿੰਦਰ ਸਿੰਘ ਭੂੰਦੜ ਅਤੇ ਪਾਰਟੀ ਦੇ ਜਨਰਲ ਸਕੱਤਰ ਅਤੇ ਮੇਂਬਰ ਪਾਰਲੀਮੈਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਮੇਂਬਰ ਹੋਣਗੇ। ਉਹਨਾਂ ਕਿਹਾ ਕਿ ਇਹ ਤਿੰਨ ਮੈਂਬਰੀ ਕਮੇਟੀ ਇਹਨਾ ਚੋਣ ਸਬੰਧੀ ਉਮੀਦਵਾਰਾਂ ਦੀ ਚੋਣ ਸਮੇਤ ਵੱਖ-ਵੱਖ ਪਹਿਲੁਆਂ ਤੇ ਆਪਣੀ ਰਿਪੋਰਟ ਪਾਰਟੀ ਨੁੰ ਸੌਂਪਣਗੇ। ਜਿਸ ਉਪਰੰਤ ਅਗਲਾ ਫੈਸਲਾ ਲਿਆ ਜਾਵੇਗਾ।

Leave a Reply

Your email address will not be published. Required fields are marked *