ਅਕਾਲੀ ਕੌਰ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਧਾਰਿਮਕ ਸਮਾਗਮ 23 ਜਨਵਰੀ ਨੂੰ ਹੋਵੇਗਾ : ਪ੍ਰੋ. ਬਡੂੰਗਰ
ਪਟਿਆਲਾ 19 ਜਨਵਰੀ (ਮਧੂਸਾਰ ਬਿਊਰੋ)
ਅਕਾਲੀ ਕੌਰ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਨਗੋਲੇ ਗਏ ਸਿੱਖਾਂ ਦੇ ਸੰਬੰਧ ਵਿਚ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾਉਣ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸੇ ਲੜੀ ਤਹਿਤ 23 ਜਨਵਰੀ ਨੂੰ ਅਕਾਲੀ ਕੌਰ ਸਿੰਘ ਦੀ ਯਾਦ ਵਿਚ ਧਾਰਮਿਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਅਕਾਲੀ ਕੌਰ ਸਿੰਘ ਨੇ ਸਿੱਖ ਧਰਮ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਅਕਾਲੀ ਕੌਰ ਸਿੰਘ ਨੇ ਤੁਕ ਤਤਕਰਾ ਅਖਰ ਕਰਮ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਤਿਆਰ ਕੀਤਾ ਜੋ ਅੱਜ ਵੀ ਸਾਡੇ ਲਈ ਮਾਰਗ ਦਰਸ਼ਨ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਅਜਿਹੇ ਸਿੱਖ ਸੇਵਕਾਂ ਉੱਤੇ ਮਾਨ ਮਹਿਸੂਸ ਕਰਦੀ ਰਹੇਗੀ। ਉਹਨਾਂ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਇਕ ਰੋਲ ਮਾਡਲ ਵਜੋਂ ਕੀਤਾ। ਅੱਜ ਦੇ ਪ੍ਰਚਾਰਕਾਂ ਨੂੰ ਇਹੋ ਜਿਹੇ ਸਿੱਖੀ ਜੀਵਨ ਵਾਲੇ ਸਿੱਖਾਂ ਤੋਂ ਸੇਧ ਲੈਕੇ ਪ੍ਰਚਾਰ ਕਰਨਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਅਕਾਲੀ ਕੌਰ ਸਿੰਘ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਅੰਮ੍ਰਿਤ ਸੰਚਾਰ ਹਾਲ ਵਿਖੇ 21 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਇਆ ਜਾ ਰਹੇ ਹਨ। ਜਿਸ ਦੇ ਭੋਗ 23 ਜਨਵਰੀ ਨੂੰ ਪਾਉਣ ਉਪਰੰਤ ਦੀਵਾਨ ਸਜਾਏ ਜਾਣਗੇ। ਜਿਸ ਵਿਚ ਹਜੂਰੀ ਰਾਗੀ ਭਾਈ ਗੁਰਪਾਲ ਸਿੰਘ, ਢਾਡੀ ਜਥੇ ਜਤਿੰਦਰ ਸਿੰਘ ਸਿੱਧੂ ਗੁਰ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਮੌਕੇ ਅਕਾਲੀ ਕੌਰ ਸਿੰਘ ਦੇ ਜੱਦੀ ਇਲਾਕੇ ਚੱਕਾਰ ਜੰਮੂ-ਕਸ਼ਮੀਰ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਕਸ ਅਤੇ ਸੁਆਣੀ ਮੈਗਜ਼ਿਨ ਵੀ ਰਲੀਜ਼ ਕੀਤਾ ਅਤੇ ਨੌਜਵਾਨਾਂ ਨੂੰ ਚੰਗਾ ਸਹਿਤ ਪੜਣ ਦੀ ਅਪੀਲ ਕੀਤੀ। ਇਸ ਮੌਕੇ ਸੁਆਣੀ ਮੈਗਜ਼ਿਨ ਦੀ ਸੰਪਾਦਕ ਤੇਜਿੰਦਰ ਕੌਰ, ਜਥੇਦਾਰ ਬਲਦੇਵ ਸਿੰਘ ਕਲਿਆਣ ਮੈਂਬਰ ਸ਼੍ਰੋਮਣੀ ਕਮੇਟੀ, ਨਿੱਜੀ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਆਦਿ ਹਾਜ਼ਰ ਸਨ।

