ਕੈਪਟਨ ਨੂੰ ਜਿਤਾਉਣ ਦੀ ਮੁੜ ਭੁਲ ਨਾ ਕਰਨ ਪਟਿਆਲਵੀ : ਜਨਰਲ ਜੇ.ਜੇ. ਸਿੰਘ
ਮੇਅਰ ਬਜਾਜ ਤੇ ਅਜੀਤਪਾਲ ਕੋਹਲੀ ਨੇ ਜਨਰਲ ਜੇ.ਜੇ. ਸਿੰਘ ਲਈ ਮੰਗੀਆਂ ਵੋਟਾਂ
ਸ਼ਹਿਰ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕ ਜਨਰਲ ਜੇ.ਜੇ. ਸਿੰਘ ਨੂੰ ਵੋਟ ਕਰਨ : ਡਾ. ਮਨਪ੍ਰੀਤ ਚੱਢਾ
ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਮੇਅਰ ਅਮਰਿੰਦਰ ਬਜਾਜ ਅਤੇ ਸਾਬਕਾ ਮੇਅਰ ਅਜੀਤ ਪਾਲ ਸਿੰਘ ਕੋਹਲੀ ਨੇ ਜਨਰਲ ਜੇ.ਜੇ. ਸਿੰਘ ਲਈ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ।
ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਅਕਾਲੀ ਜਥਾ ਸ਼ਹਿਰੀ ਅਤੇ ਸਿਹਤ ਵਿਭਾਗ ਦੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਡਾ. ਮਨਪ੍ਰੀਤ ਸਿੰਘ ਚੱਢਾ ਅਤੇ ਸਕੱਤਰ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਅਮਰਜੀਤ ਸਿੰਘ ਭੋਲਾ ਨੇ ਸਾਂਝੇ ਉਮੀਦਵਾਰ ਜਨਰਲ ਜੇ.ਜੇ. ਸਿੰਘ ਨੂੰ ਹਾਰ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ।
ਦੁਕਾਨਦਾਰਾਂ ਕੋਲ ਹੱਥਾਂ ਜੋੜ ਕੇ ਵੋਟਾਂ ਮੰਗ ਰਹੇ ਜਨਰਲ ਜੇ.ਜੇ ਸਿੰਘ ਪਟਿਆਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਵੋਟ ਦੇ ਕੇ ਭਾਰੀ ਗਲਤੀ ਨਾ ਕਰਨ ਕਿਉਂਕਿ ਤੁਹਾਡੀ ਵੋਟ ਨਾਲ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਪਹੁੰਚ ਤਾਂ ਜਾਂਦਾ, ਪ੍ਰੰਤੂ ਸ਼ਹਿਰ ਤੇ ਪਟਿਆਲਾ ਨਿਵਾਸੀਆਂ ਦਾ ਕੁਝ ਨਹੀਂ ਸਵਾਰਦਾ।
ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ‘ਚ ਸ਼ਹਿਰ ਨੂੰ ਕਰੋੜਾਂ ਰੁਪਏ ਦੀ ਗ੍ਰਾਂਟ ਦਿੱਤੀ, ਜਿਸ ਨਾਲ ਸ਼ਹਿਰ ਦੀਆਂ ਗਲੀਆਂ ਅਤੇ ਵਾਰਡਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਲ੍ਹਾ ਮੁਬਾਰਕ ਦੀ ਮਿਸਾਲ ਦਿੰਦਿਆਂ ਕਿਹਾ ਕਿ ਸ਼ਹਿਰ ਵਿਰਾਸਤੀ ਇਮਾਰਤਾਂ ਤੇ ਇਤਿਹਾਸਕ ਯਾਦਗਾਰਾਂ ‘ਤੇ ਕਰੋੜਾਂ ਰੁਪਏ ਖਰਚ ਕਰਕੇ ਸੂਬੇ ਨੂੰ ਖੁਸ਼ਹਾਲ ਬਣਾਉਣ ‘ਚ ਅਹਿਮ ਯੋਗਦਾਨ ਪਾਇਆ, ਜਿਸ ਨੂੰ ਲੋਕ ਅੱਖੋਂ ਪਰੋਖੇ ਨਾ ਕਰਨ। ਉਨ੍ਹਾਂ ਅਪੀਲ ਕੀਤੀ ਕਿ ਇਸ ਵਾਰ ਸ਼ਹਿਰ ਦੇ ਲੋਕ ਆਪਣਾ ਕੀਮਤੀ ਵੋਟ ਦੇਣ ਤਾਂ ਸ਼ਹਿਰ ਨੂੰ ਹੋਰ ਜ਼ਿਲ੍ਹਿਆਂ ‘ਚੋਂ ਨੰਬਰ ਇਕ ਦਾ ਜ਼ਿਲ੍ਹਾ ਬਣਾਇਆ ਜਾਵੇਗਾ।
ਇਸ ਮੌਕੇ ਡਾ. ਮਨਪ੍ਰੀਤ ਸਿੰਘ ਚੱਢਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਤਰੱਕੀ ਤੇ ਖੁਸ਼ਹਾਲੀ ਲਈ ਜਨਰਲ ਜੇ.ਜੇ. ਸਿੰਘ ਨੂੰ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਾ ਤਾਂ ਦਿੰਦੇ ਹਨ, ਪ੍ਰੰਤੂ ਜੋ ਉਮੀਦਾਂ ਲੋਕਾਂ ਨੇ ਕਾਂਗਰਸ ਤੋਂ ਲਗਾਈਆਂ ਹੁੰਦੀਆਂ ਹਨ ਉਨ੍ਹਾਂ ‘ਤੇ ਕੈਪਟਨ ਅਮਰਿੰਦਰ ਖਰਾ ਨਹੀਂ ਉਤਰਦੇ।
ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਵਿਕਾਸ ਦੀ ਤਰਜ਼ ‘ਤੇ ਦੋ ਵਾਰ ਸਰਕਾਰ ਬਣਾਈ ਅਤੇ ਇਸ ਵਾਰ ਤੀਜੀ ਵਾਰ ਅਕਾਲੀ ਦਲ ਹ੍ਰੈਟਿਕ ਲਗਾਉਣ ਜਾ ਰਿਹਾ ਹੈ।

