ਪਟਿਆਲਾ

ਸਤਬੀਰ ਖੱਟੜਾ ਦੇ ਹੱਕ ‘ਚ ਭੁਗਤਣ ਦਾ ਬਾਰਨ ਵਾਸੀਆਂ ਨੇ ਕੀਤਾ ਐਲਾਨ

ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਉਮੀਦਵਾਰ ਐਡਵੋਕੇਟ ਸਤਬੀਰ ਸਿੰਘ ਖੱਟੜਾ ਦੇ ਹੱਕ ਵਿਚ ਪਿੰਡ ਬਾਰਨ ਵਿਖੇ ਕਰਵਾਈ ਗਈ ਨੁੱਕੜ ਮੀਟਿੰਗ ਪ੍ਰਭਾਵਸ਼ਾਲੀ ਰੈਲੀ ਵਿਚ ਬਦਲ ਗਈ ।

ਇਸ ਮੌਕੇ ਪਿੰਡ ਵਾਸੀਆਂ ਨੇ ਜੈਕਾਰਿਆਂ ਦੀ ਗੂੰਜ ਵਿਚ ਪਿੰਡ ਵਾਲਿਆਂ ਨੇ ਗਠਜੋੜ ਦੇ ਉਮੀਦਵਾਰ ਦੇ ਹੱਕ ਵਿਚ ਭੁਗਤਣ ਦਾ ਐਲਾਨ ਕਰ ਦਿੱਤਾ । ਇਸ ਰੈਲੀ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਖੱਟੜਾ ਨੇ ਕਿਹਾ ਕਿ ਉਹ ਇਸ ਪਿਆਰ, ਸਤਿਕਾਰ ਤੇ ਸਮਰਥਨ ਲਈ ਸਮੁੱਚੇ ਪਿੰਡ ਵਾਸੀਆਂ ਦੇ ਰਿਣੀ ਰਹਿਣਗੇ । ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਰੈਲੀ ਵਿਚ ਤਬਦੀਲ ਹੋਣ ਤੋਂ ਸਪਸ਼ਟ ਹੋ ਗਿਆ ਹੈ ਕਿ ਲੋਕਾਂ ਨੇ ਇਕ ਵਾਰ ਫਿਰ ਤੋਂ ਪੰਜਾਬ ਦੇ ਹਿਤਾਂ ਦੀ ਰਾਖੀ ਦੀ ਜ਼ਿੰਮੇਵਾਰੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਹੱਥ ਵਿਚ ਸਾਪਣ ਦਾ ਫੈਸਲਾ ਕਰ ਲਿਆ ਹੈ ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਕੋਲ ਕੋਈ ਏਜੰਡਾ ਹੀ ਨਹੀਂ ਹੈ । ਇਸ ਮੌਕੇ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਚੇਅਰਮੈਨ ਹਰਬੰਸ ਸਿੰਘ ਲੰਗ, ਬਲਾਕ ਸੰਮਤੀ ਮੈਂਬਰ ਹਰੀਸ਼ ਸਿਉਣਾ, ਸਰਪੰਚ ਅਵਤਾਰ ਸਿੰਘ, ਸਰਪੰਚ ਜਗਜੀਤ ਸਿੰਘ, ਗੁਰਚਰਨ ਸਿੰਘ ਸਰਕਲ ਪ੍ਰਧਾਨ, ਸਾਬਕਾ ਸਰਪੰਚ ਗੁਰਮੀਤ ਸਿੰਘ, ਵਿਸਾਖੀ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ, ਬਲਦੇਵ ਸਿੰਘ ਖਲੀਫੇਵਾਲਾ ਪ੍ਰਧਾਨ, ਗੁਰਦੀਪ ਸਿੰਘ ਖਲੀਫੇਵਾਲਾ, ਕਰਨੈਲ ਸਿੰਘ ਮੀਤ ਪ੍ਰਧਾਨ, ਸਰਪੰਚ ਗੁਰਮੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *