ਪਟਿਆਲਾ

ਕਾਂਗਰਸ ਅਤੇ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਕਰਾਰੀ ਹਾਰ ਦੀ ਧੂੜ ਚਟਾਉਣ ਲਈ ਤਿਆਰ : ਹਰਮੇਲ ਟੋਹੜਾ

ਸ਼ੇਖੁਪੂਰ ਅਤੇ ਹੋਰ ਪਿੰਡਾਂ ਦੇ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਪਟਿਆਲਾ, 20 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੋਹੜਾ ਨੇ ਆਖਿਆ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਨੂੰ ਕਰਾਰੀ ਹਾਰ ਦੇਣ ਲਈ ਤਿਆਰ ਹਨ।

ਟੋਹੜਾ ਅੱਜ ਇਥੇ ਪਿੰਡ ਸ਼ੇਖੁਪੂਰ ਅਤੇ ਨਾਲ ਲਗਦੇ ਪਿੰਡਾਂ ਦੇ ਸੈਂਕੜੇ ਅਕਾਲੀ ਅਤੇ ਕਾਂਗਰਸੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਗੱਲਬਾਤ ਕਰ ਰਹੇ ਸਨ। ਇਸ ਮੌਕੇ ਹਰਚਰਨ ਸਿੰਘ ਸ਼ੇਖੁਪੁਰ ਦੀ ਅਗਵਾਈ ਵਿੱਚ ਬਹੁਤ ਸਾਰੇ ਅਕਾਲੀ ਅਤੇ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਤੇ ਲੋਕਾਂ ਨੇ ਵਚਨ ਦਿੱਤਾ ਕਿ ਉਹ ਬੀਬੀ ਕੁਲਦੀਪ ਕੌਰ ਟੋਹੜਾ ਨੂੰ ਵੱਡੀ ਜਿੱਤ ਦਵਾਉਣਗੇਂ।
ਹਰਮੇਲ ਸਿੰਘ ਟੋਹੜਾ ਨੇ ਆਖਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਕਾਲੀਆਂ ਨੂੰ ਲੋਕ ਬੁਰੀ ਤਰ੍ਹਾਂ ਚਿੱਤ ਕਰਨਗੇਂ। ਉਨ੍ਹਾਂ ਆਖਿਆ ਕਿ ਕਾਂਗਰਸ ਨੇ ਹਰਮਿੰਦਰ ਸਾਹਿਬ ‘ਤੇ ਹਮਲਾ ਕਰਵਾਇਆ ਤੇ ਇਹ ਪੰਜਾਬੀਆਂ ਦੀ ਸਭ ਤੋਂ ਵੱਡੀ ਦੁਸ਼ਮਣ ਜਮਾਤ ਹੈ। ਉਨ੍ਹਾਂ ਆਖਿਆ ਕਿ ਹੁਣ ਅਕਾਲੀਆਂ ਅਤੇ ਕਾਂਗਰਸੀਆਂ ਵਿੱਚ ਕੋਈ ਵੀ ਫਰਕ ਨਹੀਂ ਰਿਹਾ, ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ਦਾ ਝੰਡਾ ਚੁੱਕ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣ ਲਈ ਤਿਆਰ ਹਨ। ਉਨ੍ਹਾਂ ਆਖਿਆ ਕਿ ਪਿੰਡਾਂ ਵਿੱਚ ਬਹੁਤ ਹੀ ਉਤਸ਼ਾਹ ਆਮ ਆਦਮੀ ਪਾਰਟੀ ਪ੍ਰਤੀ ਪਾਇਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਹਲਕਾ ਸਨੌਰ ਤੋਂ ਬੀਬੀ ਕੁਲਦੀਪ ਕੌਰ ਟੋਹੜਾ ਬਹੁਤ ਵੱਡੀ ਜਿੱਤ ਪ੍ਰਾਪਤ ਕਰਨਗੇਂ।
ਇਸ ਮੌਕੇ ਸਨੌਰ ਹਲਕੇ ਤੋਂ ਉਮੀਦਵਾਰ ਬੀਬੀ ਕੁਲਦੀਪ ਕੌਰ ਟੋਹੜਾ ਅਤੇ ਸ.ਹਰਮੇਲ ਸਿੰਘ ਟੋਹੜਾ ਦੀ ਮੌਜੂਦਗੀ ਵਿੱਚ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਭਰੋਸਾ ਦਵਾਇਆ ਕਿ ਪਿੰਡ ਦੀਆਂ ਲਗਭਗ 95 ਪ੍ਰਤੀਸ਼ਤ ਵੋਟਾਂ ਆਮ ਆਦਮੀ ਪਾਰਟੀ ਨੂੰ ਪੈਣਗੀਆਂ। ਮੀÎਟਿੰਗ ਵਿੱਚ ਮੁੱਖ ਪਰਿਵਾਰਾਂ ਦੇ ਮੈਂਬਰ ਡਾ. ਅਜੇ ਭਾਰਤੀ, ਰਾਮ ਕੁਮਾਰ, ਗੁਰਪ੍ਰੀਤ ਭਾਰਤੀ, ਗਿਆਨ , ਪਵਨ ਕੁਮਾਰ,ਜੰਟੀ ਗਿਰ, ਉਮਦਾਰ , ਗੁਰਸੇਵਕ ਸਿੰਘ,ਪਵਨ ਕੁਮਾਰ, ਬਿੱਟੂ , ਗੁਰਮੀਤ ਸਿੰਘ, ਨਸੀਬ ਸਿੰਘ ਸੁਰਿੰਦਰ, ਲਾਭ ਸਿੰਘ, ਅਸ਼ੋਕ ਕੁਮਾਰ, ਹਰਜੀਤ ਸਿੰਘ, ਤਰਸੇਮ ਗਿਰ, ਗੁਰਮੇਲ ਸਿੰਘ, ਧਰਮਾ, ਜੱਸਾ ਟਿੰਕੂ, ਮਦਨ, ਰਾਜੂ, ਧਰਮ ਪੁਰੀ, ਨਰੇਸ਼ ਸ਼ਰਮਾ ਅਤੇ ਸੋਨੀ ਗਿਰ ਕਾਲਾ ਭਾਰਤੀ ਅਤੇ ਹੋਰ ਨੇਤਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *