ਪੰਜਾਬ ਦੀ ਤਰੱਕੀ ਖੁਸ਼ਹਾਲੀ ਲਈ ਲੋਕ ਗੱਠਜੋੜ ਦੀ ਮੁੜ ਸਰਕਾਰ ਲਿਆਉਣ : ਮਜੀਠੀਆ
ਸਰਹਾਲਾ ਵਿਖੇ ਸ: ਮਜੀਠੀਆ ਨੇ ਗਾਂਧੀ ਪਰਿਵਾਰ ‘ਤੇ ਸਿੱਖ ਭਾਵਨਾਵਾਂ ਨੂੰ ਸੇਠ ਪਹੁੰਚਾਉਂਦੇ ਰਹਿਣ ਦਾ ਲਾਇਆ ਦੋਸ਼
ਟਾਹਲੀ ਸਾਹਿਬ 21ਜਨਵਰੀ (ਸੋਨੂੰ ਨਰੂਲਾ/ਮਧੂਸਾਰ ਬਿਊਰੋ )
ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਖੁਸ਼ਹਾਲੀ ਲਈ ਲੋਕ ਗੱਠਜੋੜ ਦੀ ਮੁੜ ਸਰਕਾਰ ਲਿਆ ਕੇ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਮੁੱਖ ਮੰਤਰੀ ਬਣਾਉਣਗੇ।
ਪਿੰਡ ਸਰਹਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਮਕਸਦ ਹੀ ਸਿੱਖ ਭਾਵਨਾਵਾਂ ਨੂੰ ਸੇਠ ਪਹੁੰਚਾਉਂਦੇ ਰਹਿਣਾ ਹੈ। ਉਹਨਾਂ ਅਫ਼ਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਗਾਂਧੀ ਪਰਿਵਾਰ ਪੰਜਾਬ ਵਿਰੋਧੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਤਿਆਗ ਨਹੀਂ ਸਕੀ, ਰਾਜੀਵ ਗਾਂਧੀ ਦੇ ਸਮੇਂ ਜੋ ਸਿੱਖਾਂ ਦੇ ਕਤਲੇਆਮ ਹੋਏ ਅਤੇ ਇੰਦਰਾ ਗਾਂਧੀ ਨੇ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਾਇਆ ਜਿਸ ਨੂੰ ਪੰਜਾਬ ਦੇ ਲੋਕ ਅੱਜ ਤਕ ਨਹੀਂ ਭੁੱਲੇ ਹਨ। ਅੱਜ ਫਿਰ ਸੋਚੀ ਸਮਝੀ ਸ਼ਰਾਰਤ ਪੂਰਨ ਸਾਜ਼ਿਸ਼ ਅਧੀਨ ਕਾਂਗਰਸ ਦੇ ਪੰਜੇ ਦੀ ਗੁਰੂ ਨਾਨਕ ਦੇ ਪਾਵਨ ਪੰਜੇ ਨਾਲ ਤੁਲਣਾ ਕਰ ਕੇ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ।
ਉਹਨਾਂ ਅਰਵਿੰਦ ਕੇਜਰੀਵਾਲ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਦ ਟੋਪੀ ਵਾਲਿਆਂ ਨੂੰ ਪੰਜਾਬ ਵਿੱਚ ਰਾਜਸੀ ਲਾਹਾ ਨਾ ਮਿਲਿਆ ਤਾਂ ਉਹਨਾਂ ਸੋਚੀ ਸਮਝੀ ਤਰੀਕੇ ਨਾਲ ਪੰਜਾਬੀਆਂ ਨੂੰ ਆਪਸ ਵਿੱਚ ਲੜਾਉਣ ਦੀ ਵਿਉਂਤ ਬਣਾਈ ਅਤੇ ਰਾਜ ਵਿੱਚ ਅਸਥਿਰਤਾ ਪੈਦਾ ਕਰਨ ਲਈ ਲੋਕਾਂ ਵਿੱਚ ਭਰਮ ਭੁਲੇਖੇ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਜਿਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ।

