ਪੰਜਾਬਪਟਿਆਲਾ

ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਵਿਕਾਸ ਨਹੀਂ ਵਿਨਾਸ਼ ਕੀਤਾ-ਪ੍ਰਨੀਤ ਕੌਰ

ਪਟਿਆਲਾ (ਕੰਵਰ ਬੇਦੀ/ਮਧੂਸਾਰ ਬਿਊਰੋ)
ਜਿਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਜਨਰਲ ਸਕੱਤਰ ਸ਼ਲਿੰਦਰ ਮੌਂਟੀ ਵੱਲੋਂ ਕਾਂਗਰਸ ਪਾਰਟੀ ਦੀ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਲਈ ਜੋਰਾਂ-ਸੋਰਾਂ ਨਾਲ ਚੋਣ ਪ੍ਰਚਾਰ ਕਰ ਰਹੀ ਵਿਧਾਇਕਾ ਪ੍ਰਨੀਤ ਕੌਰ, ਕੇ.ਕੇ. ਸ਼ਰਮਾਂ ਅਤੇ ਰਣਜੀਤ ਸਿੰਘ ਨਿੱਕੜਾ ਉਚੇਚੇ ਤੌਰ ਤੇ ਪਹੁੰਚੇ।

ਇਸ ਮੌਕੇ ਪ੍ਰਨੀਤ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ 10 ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦਾ ਵਿਕਾਸ ਨਹੀਂ ਵਿਨਾਸ ਕੀਤਾ ਹੈ। ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਸਮੱਸਿਆਵਾਂ ਦਾ ਅੰਬਾਰ ਲੱਗਿਆ ਹੋਇਆ ਹੈ। ਪੰਜਾਬ ਵਿਚ ਭ੍ਰਿਸ਼ਟਾਚਾਰ ਦਾ ਸਿੱਧੇ ਤੌਰ ਤੇ ਬੋਲਬਾਲਾ ਹੈ। ਸਰਕਾਰ ਦੀਆਂ ਗਲਤ ਨੀਤੀਆਂ ਤੋਂ ਤੰਗ ਆ ਕੇ ਹਜਾਰਾਂ ਫੈਕਟਰੀਆਂ ਪੰਜਾਬ ਵਿਚ ਬੰਦ ਹੋ ਗਈਆਂ ਹਨ, ਜਾਂ ਦੂਜੇ ਰਾਜਾਂ ਵਿਚ ਸ਼ਿਫ਼ਟ ਹੋ ਗਈਆ ਹਨ। ਜਿਸ ਦੇ ਸਿੱਟੇ ਵਜੋਂ ਪੰਜਾਬ ਵਿਚ ਬੇਰੁਜਗਾਰੀ ਵਧੀ ਹੈ ਅਤੇ ਆਮ ਲੋਕਾਂ ਲਈ ਦੋ ਵਕਤ ਦੀ ਰੋਟੀ ਕਮਾਉਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਅਕਾਲੀ-ਭਾਜਪਾ ਸਰਕਾਰ ਨੇ ਸਿਰਫ ਕਾਗਜਾਂ ਵਿਚ ਅਤੇ ਅਖਬਾਰਾਂ ਵਿਚ ਇਸ਼ਤਿਹਾਰ ਲਗਾ ਕੇ ਵਿਕਾਸ ਦੇ ਗਲਤ ਅੰਕੜੇ ਪੇਸ਼ ਕੀਤੇ ਹਨ ਜਦ ਕਿ ਤਸਵੀਰ ਇਸਦੇ ਬਿਲਕੁਲ ਹੀ ਉਲਟ ਹੈ। ਮੌਜੂਦਾ ਸਮੇਂ ਵਿਚ ਹਰ ਵਰਗ ਦਾ ਅਕਾਲੀ ਭਾਜਪਾ ਸਰਕਾਰ ਅਤੇ ਇਸਦੇ ਆਗੂਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਜਿਸਦੇ ਸਿੱਟੇ ਵਜੋਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਥਿਰ ਸਰਕਾਰ ਬਣੇਗੀ ਅਤੇ ਪੰਜਾਬ ਮੁੜ ਤੋਂ ਖੁਸ਼ਹਾਲ ਬਣੇਗਾ। ਇਸ ਮੌਕੇ ਸ਼ਲਿੰਦਰ ਮੌਂਟੀ ਨੇ ਮੀਟਿੰਗ ਵਿਚ ਮੌਜੂਦ ਲੋਕਾਂ ਦੇ ਦੋਵੇਂ ਹੱਥ ਖੜੇ ਕਰਕੇ ਕਾਂਗਰਸ ਪਾਰਟੀ ਲਈ ਸਮਰੱਥਨ ਦੀ ਅਪੀਲ ਕੀਤੀ ਅਤੇ ਪ੍ਰਨੀਤ ਕੌਰ ਨੂੰ ਯਕੀਨ ਦਿਵਾਇਆ ਕਿ ਉਹਨਾਂ ਦੇ ਇਲਾਕੇ ਦੀ ਇੱਕ ਇੱਕ ਵੋਟ ਕਾਂਗਰਸ ਪਾਰਟੀ ਦੇ ਹੱਕ ਵਿਚ ਭੁਗਤੇਗੀ। ਇਸ ਮੌਕੇ ਰਾਜੇਸ਼ ਘਾਰੂ, ਦਵਿੰਦਰ ਲਾਲੀ, ਸੋਹਨ ਲਾਲ ਜ਼ਖ਼ਮੀ, ਸੰਜੇ ਹੰਸ, ਵੇਦ ਪ੍ਰਕਾਸ਼ ਸਿੰਗਲਾ, ਐਡਵੋਕੇਟ ਰਣਧੀਰ ਸਿੰਘ, ਪ੍ਰੋਫੈਸਰ ਜਸਵਿੰਦਰ ਸਿੰਘ, ਵਿਸ਼ਾਲ ਗਰਗ, ਅਜੇ ਸਿੰਗਲਾ, ਰਾਜੇਸ਼ ਅਗਰਵਾਲ ਅਤੇ ਚੇਅਰਮੈਨ ਜਸਵਿੰਦਰ ਜੁਲਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਕੇ ਤੇ ਹਾਜਰ ਸਨ।

Leave a Reply

Your email address will not be published. Required fields are marked *