ਅਕਾਲੀ ਦਲ ਅਤੇ ਕਾਂਗਰਸ ਦੀ ਮਿਲੀ ਭੁਗਤ ਜਗ ਜਾਹਿਰ ਹੋਈ: ਟਿਵਾਣਾ
ਪਟਿਆਲਾ, 23 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਅਕਾਲੀ ਦਲ ਅਤੇ ਕਾਂਗਰਸ ਦੀ ਮਿਲੀ ਭੁਗਤ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਕਰਨਵੀਰ ਸਿੰਘ ਟਿਵਾਣਾ ਨੇ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਦੋਨੋ ਪਾਰਟੀਆਂ ਮਿਲ ਕੇ ਪੰਜਾਬ ਨੂੰ ਲੁੱਟਣ ਦਾ ਖੇਡ ਖੇਡ ਰਹੀਆਂ ਹਨ,ਪ੍ਰੰਤੂ ਹੁਣ ਪੰਜਾਬ ਦੇ ਲੋਕਾਂ ਉਹਨਾਂ ਦੀਆਂ ਲੁੰਬੜਚਾਲਾਂ ਨੂੰ ਸਮਝ ਚੁੱੰਕੇ ਹਨ। ਇਹੀ ਕਾਰਨ ਹੈ ਕਿ ਹੁਣ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਜਾਵੇ, ਕਿਉਂਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਕਿ ਜਿਸ ਦੇ ਕਹਿਣੀ ਅਤੇ ਕਥਨੀ ਇੱਕੋ ਜਿਹੀ ਹੈ। ਸ੍ਰੀ ਟਿਵਾਣਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਹਨ੍ਹੇਰੀ ਚੱਲ ਪਈ ਹੈ। ਜਿਸ ਨੂੰ ਦੇਖ ਕੇ ਇਹ ਦੋਨੋ ਪਾਰਟੀਆਂ ਘਬਰਾ ਗਈਆਂ ਹਨ। ਸ੍ਰੀ ਟਿਵਾਣਾ ਨੇ ਕਿਹਾ ਕਿ ਹੈਰਾਨ ਕਰਨ ਵਾਲੀ ਹੈ ਕਿ ਦੋਨੋ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਦੇ ਖਿਲਾਫ ਮੁਹਿੰਮ ਚਲਾ ਰਹੀਆਂ ਹਨ। ਸ੍ਰੀ ਟਿਵਾਣਾ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਦੋਨਾ ਪਾਰਟੀਆਂ ਦੀ ਦੋਸਤੀ ਦੇ ਹੋਰ ਵੀ ਰਾਜ ਸਾਹਮਣੇ ਆਉਣਗੇ, ਕਿਸ ਤਰ੍ਹਾਂ ਆਪਸ ਵਿਚ ਰਿਸ਼ਤੇਦਾਰਾਂ ਨੇ ਮਿਲ ਕੇ ਪੰਜਾਬ ਦੇ ਲੋਕਾਂ ਦਾ ਮੂਰਖ ਬਣਾਇਆ।

