ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕੀਤਾ 10 ਸਾਲਾਂ ਵਿਚ ਪੰਜਾਬ ਤੇ ਪੰਜਾਬੀਆਂ ਦਾ ਅਥਾਹ ਵਿਕਾਸ : ਅਬਲੋਵਾਲ
-ਅਕਾਲੀ ਦਲ ਨੇ ਭਾਈਵਾਲ ਪਾਰਟੀ ਨਾਲ ਮਿਲ ਕੀ ਕੀਤਾ ਕਦੋਂ ਕੀਤਾ ਹੋਰ ਕੀ ਕਰਨਗੇ ਬਾਰੇ ਲੋਕਾਂ ਨਾਲ ਕੀਤਾ ਵਿਚਾਰ-ਵਟਾਂਦਰਾ
-ਪੰਜਾਬ ਵਿਚ ਕਾਂਗਰਸ ਤੇ ਆਪ ਨੂੰ ਮਿਲੇਗੀ ਕਰਾਰੀ ਹਾਰ ; ਵਿਧਾਨ ਸਭਾ 117 ਸੀਟਾਂ ‘ਤੇ ਅਕਾਲੀ ਦਲ ਦੀ ਹੀ ਕਰੇਗਾ ਜਿੱਤ ਪ੍ਰਾਪਤ
ਪਟਿਆਲਾ, 24 ਜਨਵਰੀ (ਮਧੂਸਾਰ ਬਿਊਰੋ)
ਪਿਛਲੇ 10 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਤੇ ਪੰਜਾਬੀਆਂ ਲਈ ਕੀਤੇ ਗਏ ਅਥਾਹ ਵਿਕਾਸ ਕਾਰਜਾਂ ਦੇ ਨਾਲ-ਨਾਲ ਭਾਈਵਾਲ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਕੀਤੇ ਗਏ ਕਾਰਜਾਂ ਸਬੰਧੀ ਵੱਖ-ਵੱਖ ਥਾਈਂ ਵਿਚਾਰ ਵਟਾਂਦਰਾ ਕਰਨ ਪਹੁੰਚੇ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਸਪੱਸ਼ਟ ਆਖਿਆ ਕਿ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਕਿਉਂਕਿ ਕੇਂਦਰ ਵਿਚ ਉਸਦੀ ਭਾਈਵਾਲ ਪਾਰਟੀ ਬੀ. ਜੇ. ਪੀ. ਸਰਕਾਰ ਦੇ ਸਹਿਯੋਗ ਨਾਲ ਹੀ ਗ੍ਰਾਂਟਾਂ ਦੇ ਵੱਡੇ ਗੱਫੇ ਜਾਰੀ ਕਰਵਾਏ ਜਾ ਸਕਦੇ ਹਨ ਜਦੋਂ ਕਿ ਹੋਰਨਾਂ ਪਾਰਟੀਆਂ ਦੇ ਅੱਲੇ ਪੱਲੇ ਕੁੱਝ ਵੀ ਨਹੀਂ ਹੈ।
ਸੁਰਜੀਤ ਸਿੰਘ ਅਬਲੋਵਾਲ ਨੇ ਕਿਹਾ ਕਿ ਜੋ ਕੰਮ ਤੇ ਵੱਡੀ ਪੱਧਰ ‘ਤੇ ਪੰਜਾਬੀਆਂ ਦੇ ਬੱਚਿਆਂ ਨੂੰ ਨੌਕਰੀਆਂ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਦਾਨ ਕੀਤੇ ਹਨ ਅਜਿਹੇ ਮੌਕੇ ਹੁਣ ਤੱਕ ਰਹੀਆਂ ਪੰਜਾਬ ਵਿਚ ਕਿਸੇ ਵੀ ਪਾਰਟੀ ਦੀਆਂ ਸਰਕਾਰਾਂ ਨੇ ਨਹੀਂ ਦਿੱਤੇ ਤੇ ਜਦੋਂ ਵੀ ਦਿੱਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹੀ ਦਿੱਤੇ, ਜਿਸਦਾ ਅੱਜ ਪੰਜਾਬੀ ਵੱਡੀ ਮਾਤਰਾ ਵਿਚ ਨਿੱਘ ਵੀ ਮਾਣ ਰਹੇ ਹਨ। ਅਬਲੋਵਾਲ ਨੇ ਕਿਹਾ ਕਿ ਪੰਜਾਬ ਪੁਲਸ ਵਿਚ ਨੌਜਵਾਨਾਂ ਦੀ ਭਰਤੀ ਦੇਖ ਸਭ ਹੈਰਾਨ ਹੋ ਜਾਂਦੇ ਹਨ ਕਿ ਇੰਨੀ ਭਰਤੀ ਨੌਜਵਾਨਾਂ ਦੀ ਕਰਕੇ ਪੰਜਾਬ ਸਰਕਾਰ ਨੇ ਤਾਂ ਕਮਾਲ ਹੀ ਕਰ ਦਿੱਤਾ, ਇਥੇ ਹੀ ਬਸ ਨਹੀਂ ਸ਼੍ਰੋਮਣੀ ਅਕਾਲੀ ਦਲ ਨੇ ਵੱਖ-ਵੱਖ ਵਿਭਾਗਾਂ ਵਿਚ ਜਿਥੇ ਪਹਿਲਾਂ ਨੌਕਰੀਆਂ ਦਿੱਤੀਆਂ ਫਿਰ ਸਵਾ ਲੱਖ ਨੌਕਰੀਆਂ ਦਾ ਐਲਾਨ ਕੀਤਾ, ਜਿਸ ਦੇ ਚਲਦਿਆਂ ਵੱਖ-ਵੱਖ ਵਿਭਾਗਾਂ ਵਿਚ ਠੇਕੇ ਤੇ ਐਡਹਾਕ ਆਦਿ ‘ਤੇ ਕੰਮ ਕਰਦੇ ਆ ਰਹੇ ਮੁਲਾਜਮਾਂ ਨੂੰ ਪੱਕੇ ਕਰਨ ਦੀ ਹਰੀ ਝੰਡੀ ਦੇ ਦਿੱਤੀ, ਜਿਸ ਨਾਲ ਪੰਜਾਬ ਵਿਚ ਬੇਰੋਜ਼ਗਾਰੀ ਨੂੰ ਠੱਲ੍ਹ ਪਈ ਤੇ ਨੌਜਵਾਨੀ ਕੁਰਾਹੇ ਪੈਣ ਤੋਂ ਬਚੀ ਰਹੀ। ਅਜਿਹਾ ਹੋਣ ਨਾਲ ਕਾਫੀ ਹੱਦ ਤੱਕ ਨੌਜਵਾਨ ਆਪਣਾ ਸੂਬਾ ਛੱਡ ਕੇ ਬਾਹਰੇ ਸ਼ਹਿਰਾਂ ਤੇ ਵਿਦੇਸ਼ਾਂ ਵਿਚ ਧੱਕੇ ਖਾਣ ਤੋਂ ਬਚ ਗਏ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜਿਸਦੀ ਅਗਵਾਈ ਸ. ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਕੀਤੀ ਹੈ ਨੂੰ ਜਿਤਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਮੁੜ ਅਕਾਲੀ ਦਲ ਦੀ ਸਰਕਾਰ ਬਣਾ ਕੇ ਦੁਸ਼ਮਣਾਂ ਦੇ ਦੰਦ ਖੱਟੇ ਕਰ ਸਕਣ।

