ਪਟਿਆਲਾ

ਸ਼੍ਰੋਮਣੀ ਕਮੇਟੀ 16 ਫਰਵਰੀ ਤੋਂ ਸ਼ੁਰੂ ਕਰ ਰਹੀ ਹੈ ਗੁਰਮਤਿ ਜੀਵਨ ਜਾਂਚ ਸਿਖਲਾਈ ਕੈਂਪ

ਧਰਮ ਪ੍ਰਚਾਰ ਕਮੇਟੀ ਦੇ ਰਿਫਰੈਸ਼ਰ ਕੋਰਸ ਰਾਹੀਂ ਗੁਰਮਤਿ ਸਿਧਾਤਾਂ ਸਿੱਖੀ ਜੀਵਨ ਬਾਰੇ ਦਿੱਤੀ ਜਾਵੇਗੀ ਜਾਣਕਾਰੀ: ਪ੍ਰੋ. ਬਡੂੰਗਰ
ਪਟਿਆਲਾ 24 ਜਨਵਰੀ (ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਸਿੱਖਇਜ਼ਮ ਬਹਾਦਰਗੜ੍ਹ ਦਾ ਦੋਰਾ ਕਰਕੇ ਇੰਸਟੀਚਿਊਟ ‘ਚ ਡਾਇਰੈਕਟਰ ਡਾ. ਗੁਰਬੀਰ ਸਿੰਘ ਤੋਂ ਗੁਰਮਤਿ ਸਿਖਲਾਈ ਕੈਂਪ ਦੀ ਤਿਆਰੀ ਸੰਬੰਧੀ ਜਾਇਜਾ ਲਿਆ।

ਗੁਰਮਤਿ ਸਿਖਲਾਈ ਕੈਂਪ ਦੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕਰਨ ਉਪਰੰਤ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 16 ਫਰਵਰੀ ਤੋਂ ਗੁਰਮਤਿ ਜੀਵਨ ਜਾਂਚ ਸਿਖਲਾਈ ਕੈਂਪ ਸ਼ੁਰੂ ਕਰਨ ਜਾ ਰਹੀ ਹੈ। ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂੰਹ ਮੁਲਾਜਮਾਂ ਅਤੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਦੇ ਗੁਰਧਾਮਾਂ ਦੇ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਅਤੇ ਰਾਗੀ ਸਿੰਘਾਂ ਲਈ ਵਿਸੇਸ਼ ਗੁਰਮਤਿ ਸਿਖਲਾਈ ਕੈਂਪ ਵਿਚ ਗੁਰਮਤਿ ਸੰਬੰਧੀ ਜਾਣਕਾਰੀ ਹਾਸ਼ਲ ਕਰਨਗੇ। ਉਹਨਾਂ ਦੱਸਿਆ ਕਿ ਇਹ ਰਿਫਰੈਸਰ ਕੋਰਸ 15 ਦਿਨਾਂ ਦਾ ਹੋਵੇਗਾ। ਪਹਿਲੇ ਬੈਚ ਵਿਚ 5 ਕੈਟਾਗਿਰੀਆਂ ਤਹਿਤ 50 ਸਿਖਿਆਰਥੀਆਂ ਨੂੰ ਸਿਖਲਾਈ ਦਿਤੀ ਜਾਵੇਗੀ। ਵੱਖ-ਵੱਖ ਕੈਟਾਗਿਰੀਆਂ ਦੇ ਗਰੁੱਪ ਬਣਾਏ ਗਏ ਹਨ ਜਿਸ ਵਿਚ ਗਰੁੱਪ-1 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀਆਂ ਵਿਚੋਂ ਸੇਵਾਦਾਰ ਤੋਂ ਲੈਕੇ ਸਕੱਤਰ ਦੇ ਅਹੁੱਦੇ ਤੱਕ ਗਰੁੱਪ-2 ਗੁਰਬਾਣੀ ਕੀਰਤਨ ਕਰਨ ਵਾਲੇ ਸਮੂੰਹ ਰਾਗੀ ਸਿੰਘ, ਗਰੁੱਪ-3 ਗ੍ਰੰਥੀ ਸਿੰਘ ਅਤੇ ਅਖੰਡ ਪਾਠੀ ਸਿੰਘ, ਗਰੁੱਪ-4 ਕਥਾਵਾਚਕ ਅਤੇ ਪ੍ਰਚਾਰਕ ਸਿੰਘਾਂ ਲਈ, ਗਰੁੱਪ-5 ਢਾਡੀ ਸਿੰਘ ਅਤੇ ਕਵਿਸ਼ਰੀ ਜਥੇ ਸ਼ਾਮਲ ਕੀਤੇ ਗਏ ਹਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚਲੇ ਗੁਰਧਾਮ ਜਿਹਨਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਨਹੀਂ ਹੈ। ਉਹਨਾਂ ਗੁਰਧਾਮਾਂ ਦੇ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਅਤੇ ਰਾਗੀ ਸਿੰਘਾਂ ਲਈ ਵਿਸੇਸ਼ ਗੁਰਮਤਿ ਸਿਖਲਾਈ ਦਿਤੇ ਜਾਣ ਦਾ ਪ੍ਰੋਗਰਾਮ ਸ਼ਾਮਲ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜਮਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਗੁਰਮਤਿ ਸਿਧਾਂਤਾਂ, ਸਿੱਖੀ ਜੀਵਨ ਸੰਬੰਧੀ ਸਿੱਖਿਆ ਦਿੱਤੀ ਜਾਵੇਗੀ ਅਤੇ ਇਸ ਦਾ ਪ੍ਰੈਕਟੀਕਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਂਵੀਂ ਬਹਾਦਰਗੜ੍ਹ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਡਾ. ਗੁਰਬੀਰ ਸਿੰਘ ਡਾਇਰੈਕਟਰ ਟੌਹੜਾ ਇੰਸਟੀਚਿਊਟ, ਡਾ. ਪਰਮਵੀਰ ਸਿੰਘ, ਡਾ. ਅਮਰਜੀਤ ਸਿੰਘ, ਨਿੱਜੀ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਜਸਕਰਨ ਸਿੰਘ ਜਰਮਨ, ਸਿਮਰਜੀਤ ਸਿੰਘ ਮੀਤ ਸਕੱਤਰ ਹਾਜ਼ਰ ਸਨ।

Leave a Reply

Your email address will not be published. Required fields are marked *