ਪਟਿਆਲਾ

ਕੋਹੜ ਦੇ ਖਾਤਮੇ ਲਈ ਜਾਗਰੂਕਤਾ ਮੁਹਿੰਮ 30 ਤੋਂ

ਪਟਿਆਲਾ, 24 ਜਨਵਰੀ (ਮਧੂਸਾਰ ਬਿਊਰੋ)
ਕੋਹੜ ਦੇ ਖਾਤਮੇ ਲਈ ਸਿਹਤ ਵਿਭਾਗ ਵੱਲੋਂ 30 ਜਨਵਰੀ ਤੋਂ 13 ਫਰਵਰੀ ਤੱਕ ਸਪਰਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਇਸ ਵਿੱਚ ਕੋਹੜ ਦੀ ਬਿਮਾਰੀ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਾ. ਬਲਵਿੰਦਰ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਮੁਹਿੰਮ ਦੌਰਾਨ ਘਰ ਘਰ ਜਾ ਕੇ ਸਰਵੇ ਕਰਨ ਦੇ ਨਾਲ ਨਾਲ ਪਿੰਡਾਂ ਤੇ ਸ਼ਹਿਰਾਂ ਵਿੱਚ ਕੋਹੜ ਦੀ ਬਿਮਾਰੀ ਸਬੰਧੀ ਵਿਸ਼ੇਸ਼ ਜਾਰਗੂਕਤਾ ਮੁਹਿੰਮ ਚਲਾਈ ਜਾਵੇਗੀ ਤਾਂ ਜ਼ੋ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ 30 ਜਨਵਰੀ ਨੂੰ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਵੇਰ ਦੀ ਪ੍ਰਾਰਥਨਾਂ ਮੌਕੇ ਇੱਕ ਵਿਸ਼ੇਸ਼ ਸਹੁੰ ਚੁਕਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸਮੇਂ ਸਿਰ ਇਲਾਜ਼ ਕਰਵਾਉਣ ਨਾਲ ਕੋਹੜ ਦੀ ਬਿਮਾਰੀ ਤੋਂ ਪੂਰਨ ਛੁੱਟਕਾਰਾ ਪਾਇਆ ਜਾ ਸਕਦਾ ਹੈ।ਇਸ ਲਈ ਕੋਹੜ ਦੇ ਰੋਗੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਜਦੀਕੀ ਸਰਕਾਰੀ ਸਿਹਤ ਸੰਸਥਾ ਵਿਖੇ ਜਾਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਜਿਲ੍ਹਾ ਟੀਕਾਕਰਣ ਅਫਸਰ ਡਾ. ਸੁਧਾ ਗਰੋਵਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪਰਮਿੰਦਰ ਕੌਰ, ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਅਮਰਜੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *