ਪਟਿਆਲਾ

ਪਟਿਆਲਾ ਦਿਹਾਤੀ ‘ਚ ਕਾਂਗਰਸ ਨੂੰ ਝਟਕਾ ਹਰਦੀਪ ਸਿੰਘ ਅਤੇ ਜੰਗ ਸਿੰਘ ਦੀ ਅਗਵਾਈ ਹੇਠ ਦਰਜ਼ਨਾਂ ਕਾਂਗਰਸੀ ਆਪ ‘ਚ ਸ਼ਾਮਲ

ਕਰਨਵੀਰ ਟਿਵਾਣਾ ਨੇ ਕੀਤਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ
ਪਟਿਆਲਾ, 24 ਜਨਵਰੀ (ਮਧੂਸਾਰ ਬਿਊਰੋ)
ਪਟਿਆਲਾ ਦਿਹਾਤੀ ਹਲਕੇ ਵਿੱਚ ਅੱਜ ਕਾਂਗਰਸ ਨੁੰ ਉਸ ਸਮੇਂ ਝਟਕਾ ਲੱਗਾ ਜਦੋਂ ਪਿੰਡ ਕਸਿਆਣਾ ਵਿਖੇ ਹਰਦੀਪ ਸਿੰਘ ਅਤੇ ਜੰਗ ਸਿੰਘ ਦੀ ਅਗਵਾਈ ਹੇਠ ਦਰਜ਼ਨਾਂ ਕਾਂਗਰਸੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਆਗੂਆਂ ਦਾ ਪਟਿਆਲਾ ਦਿਹਾਤੀ ਤੋਂ ਆਪ ਦੇ ਉਮੀਦਵਾਰ ਕਰਨਵੀਰ ਸਿੰਘ ਟਿਵਾਣਾ ਨੇ ਸਵਾਗਤ ਕੀਤਾ। ਇਸ ਮੌਕੇ ਟਿਵਾਣਾ ਨੇ ਕਿਹਾ ਕਿ ਹੁਣ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਮਿਲਕੇ ਖੇਡੀ ਜਾ ਰਹੀ ਖੇਡ ਬਾਰੇ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ, ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਬਦਲਾਅ ਦੇ ਮੁੜ ਵਿੱਚ ਹਨ ਤੇ ਨਿਸ਼ਚਿੱਤ ਤੌਰ ‘ਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੈਅ ਹੈ। ਹਰਦੀਪ ਸਿੰਘ ਅਤੇ ਜੰਗ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਪਾਰਦਰਸ਼ੀ ਨੀਤੀਆਂ ਅਤੇ ਅਗਾਹਵਧੂ ਸੋਚ ਦੇ ਕਾਰਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ

Leave a Reply

Your email address will not be published. Required fields are marked *