ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦੇ ਲਈ ਅਕਾਲੀ ਭਾਜਪਾ ਸਰਕਾਰ ਜਿੰਮੇਵਾਰ : ਰਿੱਕੀ ਮਾਨ
ਮੈਂ ਹਲਕਾ ਸਨੌਰ ਨਿਵਾਸੀਆਂ ਲਈ ਕੈ. ਅਮਰਿੰਦਰ ਸਿੰਘ ਦਾ ਸੁਨੇਹਾ ਲੈ ਕੇ ਆਇਆ ਹਾਂ : ਬਨੀ ਚਹਿਲ
ਪਟਿਆਲਾ, ਸਨੌਰ 24 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਵਿੱਚ ਅੱਜ ਲੱਖਾਂ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ, ਜਿਸ ਦੇ ਲਈ ਸਿੱਧੇ ਤੋਰ ‘ਤੇ ਅਕਾਲੀ ਭਾਜਪਾ ਸਰਕਾਰ ਜਿੰਮੇਵਾਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਤੋਂ ਕਾਂਗਰਸ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਪੁੱਤਰ ਅਤੇ ਯੂਥ ਕਾਂਗਰਸ ਦੇ ਆਗੂ ਰਤਿੰਦਰਪਾਲ ਸਿੰਘ ਰਿੱਕੀ ਮਾਨ ਨੇ ਹਲਕਾ ਸਨੌਰ ਦੇ ਪਟਿਆਲਾ ਨਜ਼ੀਦੀਕੀ ਪਿੰਡਾਂ ਵਿੱਚ ਚੋਣ ਮੀਟਿੰਗਾਂ ਦੇ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੀਆਂ ਨੀਤੀਆਂ ਦੇ ਕਾਰਨ ਅੱਜ ਪੰਜਾਬ ਦੀ ਇੰਡਸਟਰੀ ਦੂਜੇ ਰਾਜਾਂ ਵਿੱਚ ਪਲਾਇਨ ਕਰ ਚੁੱਕੀ ਹੈ , ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਮੁੱਲ ਨਹੀਂ ਮਿਲ ਰਿਹਾ। ਹਾਲਾਤ ਇਹ ਹਨ ਕਿ ਕਿਸਾਨਾਂ ਨੂੰ ਖੁੱਦਕਸ਼ੀਆਂ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਰਿੱਕੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕੈ.ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਗਰਸ ਸਰਕਾਰ ਬਣਨ ‘ਤੇ ਜਿਥੇ ਵੱਡੇ ਪੱਧਰ ‘ਤੇ ਇੰਡਸਟਰੀਆਂ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ, ਉਥੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲਾਂ ਦਾ ਉਚਿਤ ਮੁੱਲ ਦਵਾਉਣ ਲਈ ਖੇਤੀ ਅਧਾਰਿਤ ਇੰਡਸਟਰੀ ਲਗਾਈ ਜਾਵੇਗੀ।
ਬਲਾਕ ਸੰਮਤੀ ਪਟਿਆਲਾ ਦੇ ਸਾਬਕਾ ਚੇਅਰਮੈਨ ਸੰਜੇ ਇੰਦਰ ਸਿੰਘ ਬਨੀ ਚਹਿਲ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈ.ਅਮਰਿੰਦਰ ਸਿੰਘ ਦਾ ਸੁਨੇਹਾ ਲੈ ਕੇ ਆਏ ਹਨ ਕਿ ਹਲਕਾ ਸਨੌਰ ਤੋਂ ਇਕ ਇਕ ਵੋਟ ਹਰਿੰਦਰਪਾਲ ਸਿੰਘ ਹੈਰੀਮਾਨ ਨੂੰ ਪਾ ਕੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਭੇਜਿਆ ਜਾਵੇ£ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਭ ਤੋਂ ਵੱਡੀ ਜਿੰਮੇਵਾਰੀ ਉਨ੍ਹਾਂ ‘ਤੇ ਹੈ, ਕਿਉਂਕਿ ਅੱਜ ਕੱਲ ਇਕ ਟੋਪੀਆਂ ਵਾਲੇ ਨੌਜਵਾਨਾਂ ਨੂੰ ਗ੍ਰੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ, ਜਿਨ੍ਹਾਂ ਤੋਂ ਖਾਸ ਤੌਰ ‘ਤੇ ਸੁਚੇਤ ਰਹਿਣ ਦੀ ਲੋੜ ਹੈ।

