ਪੰਜਾਬਪਟਿਆਲਾ

ਕਨੇਡਾ ਤੋਂ ਆਏ ਦੁਪਿੰਦਰ ਸਿੰਘ ਲੂੰਬਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਕੀਤੀ ਮੁਲਾਕਾਤ

ਪਟਿਆਲਾ 25 ਜਨਵਰੀ (ਮਧੂਸਾਰ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਕਨੇਡਾ ਤੋਂ ਆਏ ਐਨ.ਆਰ.ਆਈਂ. ਦੁਪਿੰਦਰ ਸਿੰਘ ਲੂੰਬਾ ਨੇ ਮੁਲਾਕਾਤ ਕੀਤੀ। ਉਹਨਾਂ ਜਥੇਦਾਰ ਬਡੂੰਗਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਦੀ ਸੇਵਾ ਮਿਲਣ ਦੀ ਵਧਾਈ ਦਿੱਤੀ।

ਉਹਨਾਂ ਕਿਹਾ ਕਿ ਕਨੇਡੀਅਨ ਸਿੱਖਾਂ ਨੂੰ ਆਸ ਬਝੀ ਹੈ ਕਿ ਹੁਣ ਸ਼੍ਰੋਮਣੀ ਕਮੇਟੀ ਸਮੇਂ ਦਾ ਹਾਣੀ ਬਣਕੇ ਕੇਵਲ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਯੋਗਦਾਨ ਪਾਵੇਗੀ ਅਤੇ ਵਿਦੇਸ਼ੀ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰੇਗੀ। ਵਿਦੇਸ਼ਾਂ ਵਿਚ ਦਸਤਾਰ ਦੇ ਮੁੱਦੇ ‘ਤੇ ਕਨੂੰਨੀ ਲੜਾਈ ਲੜਕੇ ਰਾਹਤ ‘ਚ ਯੋਗਦਾਨ ਪਾਉਣ ਵਾਲੇ ਦੁਪਿੰਦਰ ਸਿੰਘ ਲੂੰਬਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਾਲ ਵਿਚਾਰ ਸਾਂਝੇ ਕਰਦਿਆਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਡੀਕਲ ਸਹੂਲਤਾ ਵੱਲ ਵੀ ਯੋਗਦਾਨ ਪਾਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਸਿੱਖਿਆ ਦੇ ਅਦਾਰਿਆਂ ਨੂੰ ਵਿਦੇਸ਼ੀ ਯੂਨੀਵਰਸਿਟੀਆਂ/ਸੰਸਥਾਵਾਂ ਨਾਲ ਤਾਲ-ਮੇਲ ਬਣਾਕੇ ਪੰਜਾਬ ਵਿਚ ਬੱਚਿਆਂ ਨੂੰ ਉਚੇਰੀ ਵਿਦਿਆ ਦੇਣ ਵਿਚ ਕਦਮ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਨ.ਆਰ.ਆਈਂ. ਦੁਪਿੰਦਰ ਸਿੰਘ ਲੂੰਬਾ ਨੂੰ ਜਾਣੂ ਕਰਵਾਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਮੈਡੀਕਲ ਲਈ ਰਾਖਵਾਂ ਬਜਟ ਰੱਖਿਆ ਜਾਂਦਾ ਹੈ। ਧਰਮ ਪ੍ਰਚਾਰ ਕਮੇਟੀ ਰਾਹੀਂ ਕੈਂਸਰ ਰਾਹਤ ਫੰਡ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਹਿਤ ਇਕੱਲੇ ਕੈਂਸਰ ਦੇ ਮਰੀਜਾਂ ਦੇ ਇਲਾਜ ਲਈ 10 ਕਰੋੜ ਰੁਪਏ ਵੰਡ ਰਹੀ ਹੈ। ਕਨੇਡਾ ਤੋਂ ਆਏ ਦੁਪਿੰਦਰ ਸਿੰਘ ਲੂੰਬਾ ਦਾ ਵਿਦੇਸ਼ਾਂ ਵਿਚ ਸਿੱਖਾਂ ਨੂੰ ਦਸਤਾਰ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਵਿਚ ਯੋਗਦਾਨ ਪਾਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਘੇ ਵਕੀਲ ਬਰਜਿੰਦਰ ਸਿੰਘ ਲੂੰਬਾ, ਨਿੱਜੀ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *