ਸਕੂਲ ਖੇੜਾ ਜੱਟਾਂ ਵਿਖੇ ਮਨਾਇਆ ਵੋਟਰ ਦਿਵਸ
ਪਟਿਆਲਾ (ਮਧੂਸਾਰ ਬਿਊਰੋ)
ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਜੱਟਾਂ ਵਿਖੇ ਪ੍ਰਾਇਮਰੀ ਜ਼ਿਲ੍ਹਾ ਸਿੱਖਿਆ ਅਫਸਰ ਬਲਵਿੰਦਰ ਸਿੰਘ ਔਲਖ ਦੀ ਅਗਵਾਈ ‘ਚ ਵੋਟਰ ਦਿਵਸ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਔਲਖ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਲੋਕਤੰਤਰ ਵਿੱਚ ਵਿਸ਼ਵਾਸ ਰੱਖ ਕੇ ਪ੍ਰਣ ਕਰਦੇ ਹਾਂ ਕਿ ਆਪਣੇ ਚੋਣ ਦੀਆਂ ਲੋਕਤਾਂਤਰਿਕ ਪ੍ਰੰਪਰਾਵਾਂ ਨੁੰ ਬਣਾਈ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀ ਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ, ਧਰਮ ਵਰਗ ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਕਾਰਨ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇਣ ਦੇ ਹੱਕ ਦਾ ਇਸਤੇਮਾਲ ਕਰਾਂਗੇ। ਉਨ੍ਹਾਂ ਕਿਹਾ ਕਿ ਵੋਟ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੀਤੂ ਲੋਹਿਤ, ਟਹਿਲਵੀਰ ਸਿੰਘ, ਬੀ ਐਲ ਓ ਸੰਜੀਵ ਕੁਮਾਰ ਤੇ ਸਮੂਹ ਸਟਾਫ ਹਾਜ਼ਰ ਸੀ।

