ਪੰਜਾਬਪਟਿਆਲਾ

ਪੰਜਾਬੀ ਯੂਨੀਵਰਸਿਟੀ ਵਿਖੇ ਰਾਸ਼ਟਰ ਦਾ ਗਣਤੰਤਰ ਦਿਵਸ ਮਨਾਇਆ

ਪਟਿਆਲਾ, 26 ਜਨਵਰੀ (ਮਧੂਸਾਰ ਬਿਊਰੋ)
ਅੱਜ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਰਾਸ਼ਟਰ ਦਾ ਗਣਤੰਤਰ ਦਿਵਸ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਵਲੋਂ ਕੌਮੀ ਝੰਡਾ ਲਹਿਰਾ ਕੇ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬੜੇ ਹਰਸ਼ੋ-ਉਲਾਸ ਨਾਲ ਮਨਾਇਆ ਗਿਆ।

ਇਸ ਮੌਕੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੀ ਬਹੁਤ ਵੱਡੀ ਪ੍ਰਾਪਤੀ ਹੈ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਆਪਣੇ ਲੋਕਤੰਤਰੀ ਢਾਂਚੇ ਨੂੰ ਬੜੇ ਸੁਚੱਜੇ ਢੰਗ ਨਾਲ ਸੰਭਾਲ ਕੇ ਰੱਖਿਆ ਹੈ। ਡਾ. ਜਸਪਾਲ ਸਿੰਘ ਨੇ ਹੋਰ ਕਿਹਾ ਕਿ ਸਾਨੂੰ ਵੀ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਯੂਨੀਵਰਸਿਟੀ ਸਕੂਲ ਦੇ ਵਿਦਿਆਰਥੀਆਂ ਨਾਲ ਰੱਲ ਕੇ ਇੱਕ ਸਭਿਆਚਾਰਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਕੂਲੀ ਬੱਚਿਆਂ ਨੂੰ ਲੱਡੂ ਵੰਡੇ ਗਏ। ਗਣਤੰਤਰ ਦਿਵਸ ਦੇ ਇਸ ਸ਼ੁੱਭ ਅਵਸਰ ਤੇ ਯੂਨੀਵਰਸਿਟੀ ਦੇ ਉਚ-ਅਧਿਕਾਰੀਆਂ ਨੇ ਸਿ਼ਰਕਤ ਕੀਤੀ ਜਿਨ੍ਹਾਂ ਵਿੱਚ ਡਾ. ਗੁਰਨਾਮ ਸਿੰਘ, ਡੀਨ ਅਕਾਦਮਿਕ ਮਾਮਲੇ; ਡਾ. ਦੇਵਿੰਦਰ ਸਿੰਘ, ਰਜਿਸਟਰਾਰ ਅਤੇ ਹੋਰ ਪਤਵੰਤੇ ਸੱਜਣ ਸ਼ਾਮਲ ਸਨ।

Leave a Reply

Your email address will not be published. Required fields are marked *