ਅਜਾਦੀ ਘੁਲਾਟੀਆਂ ਨੇ ਕਾਂਗਰਸੀ ਉਮੀਦਵਾਰਾਂ ਦੀ ਹਿਮਾਇਤ ਦਾ ਕੀਤਾ ਐਲਾਨ
ਚੰਡੀਗੜ੍ਹ, 27 ਜਨਵਰੀ (ਮਧੂਸਾਰ ਬਿਊਰੋ)
ਆਲ ਇੰਡੀਆਂ ਸੁਤੰਤਰਤਾ ਸੈਨਾਨੀ ਪਰਿਵਾਰਕ ਸੰਗਠਨ ਦੇ ਕੌਮੀ ਪ੍ਰਧਾਨ ਅਤੇ ਫਰੀਡਮ ਫਾਈਟਰਜ਼ ਐਮੀਨੇਂਟ ਵੈਲਫੇਅਰ ਕਮੇਟੀ ਹੋਮ ਮਨਿਸਟਰੀ ਦਿਲੀ ਦੇ ਮੈਂਬਰ ਸ੍ਰ. ਰਾਏ ਸਿੰਘ ਪਤੰਗਾ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਵਸਦੇ 40-50 ਹਜਾਰ ਦੇਸ਼ ਭਗਤ ਪਰਿਵਾਰਾਂ ਵਿੱਚੋਂ ਕੋਈ ਵੀ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਵੋਟ ਨਹੀਂ ਪਾਉਣਗੇ।
ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਪੰਜਾਬ ਨੂੰ ਕਈ ਵਾਰੀ ਮਿਲ ਕੇ ਅਤੇ ਲਿਖਤੀ ਤੌਰ ‘ਤੇ ਕਈ ਵਾਰੀ ਜ਼ਾਇਜ਼ ਮੰਗਾਂ ਮੰਨਣ ਲÂਂ ਬੇਨਤੀਆਂ ਕੀਤੀਆਂ ਹਨ ਕਿ ਦੂਜੇ ਸੂਬਿਆਂ ਦੇ ਮੁਕਾਬਲੇ ਜਿਵੇਂ ਕਿ ਹਰਿਆਣਾ ਸਰਾਕਰ ਅਤੇ ਕਈ ਹੋਰਨਾਂ ਸੂਬਿਆਂ ਦੀਆਂ ਸਰਕਾਰਾਂ ਸੁਤੰਤਰਤਾ ਸੰਗਰਾਮੀਆਂ ਨੂੰ 20 ਹਜਾਰ ਰੁਪਏ ਪ੍ਰਤੀ ਮਹੀਨਾ ਮਾਸਿਕ ਪੈਨਸ਼ਨ ਦੇ ਰਹੀਆਂ ਹਨ। ਉਥੇ ਪੰਜਾਬ ਸਰਕਾਰ ਰਾਜ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਕੇਵਲ 7500 ਰੁਪਏ ਮਾਸਿਕ ਪੈਨਸ਼ਨ ਦੇ ਰਹੀ ਹੈ ਜੋ ਕਿ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਇਸ ਲਈ ਪੰਜਾਬ ਦੇ 40-45 ਹਜ਼ਾਰ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੇ ਫੈਸਲਾ ਕੀਤਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਨੂੰ ਕੋਈ ਵੋਟ ਨਹੀਂ ਪਾਵੇਗਾ ਅਤੇ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਨੂੰ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੋਣਾਂ ਲੜ ਰਹੇ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਵੋਟਾਂ ਪਾਉਣਗੇ। ਉਨ੍ਹਾਂ ਪੰਜਾਬ ਵਿੱਚ ਵਸਦੇ ਸਮੂਹ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪੋਂ ਆਪਣੇ ਹਲਕਿਆਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਉਣ। ਉਨ੍ਹਾਂ ਵਿਧਾਨ ਸਭਾ ਹਲਕਾ ਖੰਨਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਕੀਰਤ ਸਿੰਘ ਕੋਟਲੀ ਨੂੰ ਜਿਤਾਉਣ ਦੀ ਅਪੀਲ ਕੀਤੀ।

