ਵੱਖ ਵੱਖ ਸੰਗਠਨਾਂ ਵੱਲੋਂ ਹਿੰਦੁਸਤਾਨ ਸ਼ਕਤੀ ਸੈਨਾ ਦੀ ਹਿਮਾਇਤ ਦਾ ਐਲਾਨ
ਪਟਿਆਲਾ 28 ਜਨਵਰੀ (ਮਧੂਸਾਰ ਬਿਊਰੋ)
ਸ਼ਿਵ ਸੈਨਾ ਹਿੰਦੁਸਤਾਨ ਦੇ ਰਾਜਨੀਤਿਕ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਸ਼ਹਿਰ ਦੇ ਵੱਖ ਵੱਖ ਹਿੰਦੂ ਸੰਗਠਨਾਂ ਵੱਲੋਂ ਕਿਲਾ ਚੋਂਕ ਪਟਿਆਲਾ ਵਿਖੇ ਰੱਖੇ ਇਕ ਸਮਾਗਮ ਦੌਰਾਨ ਉਨ•ਾਂ ਦੀ ਹਿਮਾਇਤ ਦਾ ਐਲਾਨ ਕੀਤਾ ਗਿਆ।
ਇਸ ਦੇ ਨਾਲ ਹੀ ਅਖਿਲ ਭਾਰਤੀ ਹਿੰਦੂ ਕ੍ਰਾਂਤੀ ਦਲ ਦੇ ਲਖਵਿੰਦਰ ਸਰੀਨ ਅਤੇ ਹਿੰਦੂ ਵੈੱਲਫੇਅਰ ਬੋਰਡ ਦੇ ਚੇਅਰਮੈਨ ਮਹੰਤ ਰਵੀ ਕਾਂਤ ਨੇ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਪਾਰਟੀ ਮੁਖੀ ਪਵਨ ਕੁਮਾਰ ਗੁਪਤਾ ਨੂੰ ਵਿਸ਼ਵਾਸ ਦਵਾਇਆ ਕਿ ਉਹ ਚੋਣਾ ਦੌਰਾਨ ਉਨ•ਾਂ ਦਾ ਸਮਰਥਨ ਕਰਨਗੇ। ਜਿਨ•ਾਂ ਦਾ ਪਾਰਟੀ ਮੁਖੀ ਪਵਨ ਗੁਪਤਾ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਅਖਿਲ ਭਾਰਤੀ ਹਿੰਦੂ ਕ੍ਰਾਂਤੀ ਦਲ ਦੇ ਲਖਵਿੰਦਰ ਸਰੀਨ ਅਤੇ ਹਿੰਦੂ ਵੈੱਲਫੇਅਰ ਬੋਰਡ ਦੇ ਚੇਅਰਮੈਨ ਮਹੰਤ ਰਵੀ ਕਾਂਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਸਦਾ ਹੀ ਹਿੰਦੂਆਂ ਨਾਲ ਮਤਰੇਆ ਵਰਤਾਂ ਕਰਦੀ ਆਈ ਹੈ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਕੇਂਦਰ ਚ ਕਾਬਜ਼ ਭਾਜਪਾ ਹਿੰਦੂਆਂ ਦੇ ਹੱਕਾਂ ਤੇ ਪਹਿਰਾ ਦੇਣ ਦੀ ਗੱਲ ਕਰਦੀ ਸੀ ਪਰ ਉਸ ਵੱਲੋਂ ਵੀ ਹਿੰਦੂਆਂ ਦੇ ਹੱਕਾਂ ਲਈ ਕੋਈ ਵੀ ਕਾਰਜ ਨਹੀਂ ਕੀਤਾ। ਉਨ•ਾਂ ਵਿਸ਼ਵਾਸ ਜਤਾਇਆ ਕਿ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੱਤਾ ਆਉਣ ਨਾਲ ਸੂਬੇ ਦਾ ਵਿਕਾਸ ਹੋਵੇਗਾ ਤੇ ਹਿੰਦੂਆਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ। ਹਿੰਦੁਸਤਾਨ ਸ਼ਕਤੀ ਸੈਨਾ ਦੇ ਉਮੀਦਵਾਰ ਸ਼ਮਾਕਾਂਤ ਪਾਂਡੇ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ 4 ਫਰਵਰੀ ਵਾਲੇ ਦਿਨ ਚੋਣ ਨਿਸ਼ਾਨ ਨਾਰੀਅਲ ਦਾ ਬਟਨ ਦੱਬ ਕੇ ਉਨ•ਾਂ ਨੂੰ ਕਾਮਯਾਬ ਕੀਤਾ ਜਾਵੇ।

