ਪਟਿਆਲਾ ਦਿਹਾਤੀ ਹਲਕੇ ‘ਚ ਆਮ ਆਦਮੀ ਪਾਰਟੀ ਨੂੰ ਹਰ ਵਰਗ ਤੋਂ ਮਿਲ ਰਿਹੈ ਭਰਵਾਂ ਹੁੰਗਾਰਾ : ਟਿਵਾਣਾ
ਪਟਿਆਲਾ, 29 ਜਨਵਰੀ (ਮਧੂਸਾਰ ਬਿਊਰੋ)
ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਕਰਨਵੀਰ ਸਿੰਘ ਟਿਵਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪਟਿਆਲਾ ਦਿਹਾਤੀ ਤੋਂ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਹੈ।
ਸ਼੍ਰੀ ਟਿਵਾਣਾ ਅਨਾਜ਼ ਮੰਡੀ ਵਿਖੇ ਆਮ ਆਦਮੀ ਪਾਰਟੀ ਦੀ ਚੋਣ ਮੀਟਿੰਗ ਨੁੰ ਸੰਬੋਧਨ ਕਰ ਰਹੇ ਸਨ, ਉਨ੍ਹਾ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਤੋਂ ਲੋਕ ਹੁਣ ਤੱਕ ਵੋਟਾਂ ਲੈ ਕੇ ਜਾਂਦੇ ਰਹੇ ਹਨ, ਪਰੰਤੂ ਕਿਸੇ ਨੇ ਵਾਪਸ ਆ ਕੇ ਆਮ ਲੋਕਾਂ ਦੀ ਕੋਈ ਸਮੱਸਿਆ ਨਹੀਂ ਸੁਣੀ। ਇਸ ਲਈ ਪਟਿਆਲਾ ਦਿਹਾਤੀ ਦੇ ਲੋਕ ਇਸ ਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਸਬਕ ਸਿਖਾਉਣ ਦੇ ਮੂੜ ਵਿੱਚ ਹਨ। ਉਨ੍ਰਾਂ ਕਿਹਾ ਕਿ ਉਹ ਜਿਸ ਵੀ ਖੇਤਰ ਵਿੱਚ ਜਾ ਰਹੇ ਹਨ, ਲੋਕ ਹਰ ਤਰ੍ਹਾਂ ਦੀ ਧੜੇਬੰਦੀ ਤੋਂ ਉੱਪਰ ਉੱਠ ਕੇ ਉਨ੍ਹਾਂ ਨੰ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਵਿੱਚ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਹੈ, ਕਿਉਂਕਿ ਜਿਸ ਤਰ੍ਹਾਂ ਪਿਛਲੇ 10 ਸਾਲਾਂ ਦੇ ਦੌਰਾਨ ਅਕਾਲੀ ਭਾਜਪਾ ਸਰਕਾਰ ਨੇ ਲੁੱਟ ਖਸੁੱਟ ਕੀਤੀ ਅਤੇ ਕਾਂਗਰਸ ਨੇ ਉਨ੍ਹਾਂ ਦਾ ਸਾਥ ਦਿੱਤਾ, ਉਸ ਬਾਰੇ ਪੰਜਾਬ ਦੇ ਲੋਕ ਸਭ ਕੁੱਝ ਜਾਣ ਚੁੱਕੇ ਹਨ।

