ਜੋੜ ਮੇਲ ਬਸੰਤ ਪੰਚਮੀ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਖੰਡ ਪਾਠ ਆਰੰਭ
ਪਟਿਆਲਾ 30 ਜਨਵਰੀ (ਮਧੂਸਾਰ ਬਿਊਰੋ)
ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਾਤਸ਼ਾਹੀਂ ਨੌਵੀਂ ਪਟਿਆਲਾ ਵਿਖੇ ਜੋੜ ਮੇਲ ਬਸੰਤ ਪੰਚਮੀ ਸੰਬੰਧੀ ਸ੍ਰੀ ਅਖੰਡ ਸਾਹਿਬ ਅਰੰਭ ਕਰਵਾਏ ਗਏ ਹਨ।
ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਪਾਠ ਦੀ ਅਰੰਭਤਾ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਜੋੜ ਮੇਲ ਬਸੰਤ ਪੰਚਮੀ ਸਾਲਾਨਾ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਰਾਹੀਂ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮਾਗਮਾਂ ਮੌਕੇ ਹਾਜ਼ਰ ਹੋਣਗੇ। ਗੁਰੂ ਘਰ ਦੇ ਮੁੱਖ ਪ੍ਰਬੰਧਕ ਨੇ ਦੱਸਿਆ ਕਿ 1 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿਚ ਰਾਗੀ, ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰਮਤਿ ਨਾਲ ਜੋੜਨਗੇ। ਉਹਨਾਂ ਦੱਸਿਆ ਕਿ ਮਿਸ਼ਨ ਲਾਲੀ ਅਤੇ ਹਰਿਆਲੀ ਵੱਲੋਂ ਖੂਨ ਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ।

