ਰਾਜਸਥਾਨੀ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਪੱਲਾ
ਪਟਿਆਲਾ 31 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ)
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੇ.ਕੇ. ਸ਼ਰਮਾਂ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਹਨੀ ਅਨੰਦ ਅਤੇ ਜੇ.ਕੀ. ਜੁਆਏ ਦੀ ਪ੍ਰੇਰਨਾਂ ਸਦਕਾ 150 ਦੇ ਕਰੀਬ ਰਾਜਸਥਾਨੀ ਪਰਿਵਾਰਾਂ ਨੇ ਕੈਪਟਨ ਅਮਰਿੰਦਰ ਨੂੰ ਸਮਰੱਥਨ ਦਿੰਦੇ ਹੋਏ ਕਾਂਗਰਸ ਦਾ ਪੱਲਾ ਫੜ ਲਿਆ।
ਸਥਾਨਕ ਮੋਤੀ ਬਾਗ ਪੈਲੇਸ ਵਿਖੇ ਵਿਧਾਇਕਾ ਪ੍ਰਨੀਤ ਕੌਰ ਨੇ ਨਵੇਂ ਪਰਿਵਾਰਾਂ ਦਾ ਕਾਂਗਰਸ ਵਿਚ ਸ਼ਾਮਿਲ ਹੋਣ ਤੇ ਭਰਵਾਂ ਸਵਾਗਤ ਕੀਤਾ ਅਤੇ ਕਿਹਾ ਕਿ ਉਹਨਾਂ ਦੇ ਪੂਰਵਜਾਂ ਨੇ ਰਾਜਸਥਾਨੀ ਪਰਿਵਾਰਾਂ ਨੂੰ ਪਟਿਆਲਾ ਵਿਚ ਸਥਾਪਤ ਕੀਤਾ ਸੀ ਅਤੇ ਅੱਜ ਉਹਨਾਂ ਨੂੰ ਖੁਸ਼ੀ ਹੋਈ ਹੈ ਕਿ ਇਹਨਾਂ ਪਰਿਵਾਰਾ ਨੇ ਸਿੱਧੇ ਤੌਰ ਤੇ ਕਾਂਗਰਸ ਪਾਰਟੀ ਦੀ ਹਮਾਇਤ ਦਾ ਐਲਾਨ ਕੀਤੇ ਹੈ। ਉਹਨਾਂ ਨੇ ਅੱਗੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ਤੇ ਇਹਨਾਂ ਪਰਿਵਾਰਾਂ ਨੂੰ ਮੱਦਦ ਅਤੇ ਸਹਾਇਤਾ ਉਪਲਬਧ ਕਰਵਾਈ ਜਾਵੇਗੀ, ਕਿਉਂਕਿ ਮੌਜੂਦਾ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜਸਥਾਨੀ ਪਰਿਵਾਰਾਂ ਵਾਲੇ ਇਲਾਕਿਆਂ ਵਿਚ ਕੋਈ ਵਿਕਾਸ ਦਾ ਕੰਮ ਨਹੀਂ ਕੀਤਾ ਜਿਸ ਕਰਕੇ ਇਹਨਾਂ ਪਰਿਵਾਰਾਂ ਨੂੰ ਉਹਨਾਂ ਇਲਾਕਿਆਂ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੋ ਕਿ ਬਹੁਤ ਹੀ ਨਿੰਦਣਯੋਗ ਗੱਲ ਹੈ। ਇਸ ਮੌਕੇ ਹਨੀ ਅਨੰਦ ਨੇ ਵਿਧਾਇਕਾ ਪ੍ਰਨੀਤ ਕੌਰ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਗਾਮੀ 4 ਫਰਵਰੀ ਨੂੰ ਉਹਨਾਂ ਵੱਲੋਂ ਆਪਣੇ ਇਲਾਕੇ ਦੀ ਇੱਕ-ਇੱਕ ਵੋਟ ਕਾਂਗਰਸ ਪਾਰਟੀ ਹੱਕ ਵਿਚ ਪਵਾ ਕੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਦਰਸ਼ਨ ਸਿੰਘ ਮਾਨ, ਜਸਪਾਲ ਰਾਜ ਜਿੰਦਲ ਅਤੇ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿਚੋਂ ਮੁਕੇਸ਼, ਪ੍ਰਹਲਾਦ, ਮਹਿੰਦਰ, ਰੁਕਮਣੀ, ਸਵਿਤਰੀ ਦੇਵੀ, ਪਰਵਾਜ,ਰਜੀਆ ਸੁਲਤਾਨ, ਕਾਲੂ ਰਾਮ, ਵਿੱਦਿਆ ਅਤੇ ਗੀਤਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਇਲਾਕਾ ਨਿਵਾਸੀ ਹਾਜਰ ਸਨ।

